





Total views : 5948171







Total views : 5948171ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ 9 ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਦੇ ਅਹੁਦੇ ‘ਤੇ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ । ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵਿਚ ਬਤੌਰ ਇੰਸਪੈਕਟਰ ਸੇਵਾਵਾਂ ਨਿਭਾਉਣ ਵਾਲੇ ਇੰਦਰਦੀਪ ਸਿੰਘ ਨੂੰ ਡੀ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਰਮਡ ਕਾਡਰ ਦੇ ਇੰਸਪੈਕਟਰ ਜਗਬੀਰ ਸਿੰਘ ਔਲਖ ਅਤੇ ਮਨੋਜ ਕੁਮਾਰ, ਬਿਪਨ ਕੁਮਾਰ, ਪ੍ਰਮੋਦ ਕੁਮਾਰ, ਸਤਪਾਲ ਸਿੰਘ, ਗੱਬਰ ਸਿੰਘ, ਰਣਬੀਰ ਸਿੰਘ ਅਤੇ ਪ੍ਰਿਤਪਾਲ ਸਿੰਘ ਨੂੰ ਵੀ ਡੀ.ਐਸ.ਪੀ. ਪਦਉੱਨਤ ਕੀਤਾ ਗਿਆ ਹੈ।DSP Promotion