





Total views : 5839759







Total views : 5839759ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਬੀ.ਐਨ.ਈ ਬਿਊਰੋ
ਤਰਨਤਾਰਨ ਚੋਣ ਨਤੀਜੇ ਤੋਂ ਇੱਕ ਦਿਨ ਬਾਅਦ ਅਕਾਲੀ ਦਲ ਦੇ ਆਈਟੀ ਸੈੱਲ ਦੇ ਪ੍ਰਧਾਨ ਵਿਰੁੱਧ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਦਰਅਸਲ, ਅਕਾਲੀ ਦਲ ਦੇ ਆਈਟੀ ਸੈੱਲ ਦੇ ਪ੍ਰਧਾਨ ਨਛੱਤਰ ਗਿੱਲ ਨੂੰ ਪੁਲਿਸ ਦੇ ਵੱਲੋਂ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਨਛੱਤਰ ਗਿੱਲ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਤੋਂ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ, ਬਿਨ੍ਹਾਂ ਕਾਰਨ ਦੱਸੇ ਪੁਲਿਸ ਵਲੋਂ ਅੰਮ੍ਰਿਤਸਰ ਦੇ ਰਣਜੀਤ ਐਵਨਿਊ ‘ਚ ਇੱਕ ਕੈਫ਼ੇ ‘ਚ ਬੈਠੇ ਨੱਛਤਰ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਿਸ ਨੇ ਕੈਫ਼ੇ ਦਾ ਡੀਵੀਆਰ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਅਰਸ਼ਦੀਪ ਕਲੇਰ ਨੇ ਦੋਸ਼ ਲਾਇਆ ਕਿ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਵੀ ਅਨੇਕਾਂ ਵਾਰ ਪੁਲਿਸ ਵਲੋਂ ਨੱਛਤਰ ਗਿੱਲ ਨੂੰ ਧਮਕਾਇਆ ਗਿਆ ਸੀ।ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਸਨੂੰ ਗੈਰ ਕਾਨੂੰਨੀ ਤੌਰ ’ਤੇ ਗ੍ਰਿਫਤਾਰ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਪਰ ਕਾਨੂੰਨ ਦੀਆਂ ਅਦਾਲਤਾਂ ਨੇ ਕਾਨੂੰਨ ਮੁਤਾਬਕ ਉਹਨਾਂ ਨੂੰ ਰਾਹਤ ਦਿੱਤੀ ਸੀ। ਉਹਨਾਂ ਕਿਹਾ ਕਿ ਇਸ ਵਾਰ ਵੀ ਪਾਰਟੀ ਨਿਆਂ ਹਾਸਲ ਕਰਨ ਵਾਸਤੇ ਅਦਾਲਤਾਂ ਦਾ ਰੁਖ਼ ਕਰੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਭੁੱਲ ਗਏ ਹਨ ਕਿ ਉਹਨਾਂ ਦੀ ਸਰਕਾਰ ਆਪਣੀ ਮਨਮਰਜ਼ੀ ਮੁਤਾਬਕ ਪੁਲਿਸ ਫੋਰਸ ਦੀ ਦੁਰਵਰਤੋਂ ਤਾਂ ਕਰ ਸਕਦੀ ਹੈ ਪਰ ਕਾਨੂੰਨ ਦੀਆਂ ਅਦਾਲਤਾਂ ਯਕੀਨੀ ਬਣਾਉਂਦੀਆਂ ਹਨ ਕਿ ਕਾਨੂੰਨ ਦੀ ਜਿੱਤ ਹੋਵੇ।
ਉਨ੍ਹਾਂ ਮੁੱਖ ਮੰਤਰੀ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ‘ਸਰਕਾਰੀ ਗੁੰਡਾਗਰਦੀ’ ਅਤੇ ਲੋਕਤੰਤਰ ਦੇ ਘਾਣ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਜੇਕਰ ਨਛੱਤਰ ਸਿੰਘ ਗਿੱਲ ਨੂੰ ਤੁਰੰਤ ਬਿੰਨਾਂ ਸ਼ਰਤ ਰਿਹਾਅ ਨਾ ਕੀਤਾ ਗਿਆ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਨਾ ਹੋਈ, ਤਾਂ ਸਰਕਾਰ ਇਸ ਸਰਕਾਰੀ ਜ਼ਬਰ ਖਿਲਾਫ਼ ਇੱਕ ਤਿੱਖੇ ਅਤੇ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
