





Total views : 5948164







Total views : 5948164ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਸ਼੍ਰੋਮਣੀ ਅਕਾਲੀ ਦਲ ਦੀ ਤਰਨ ਤਾਰਨ ਤੋ ਚੋਣ ਲੜ ਚੁੱਕੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਅਕਾਲੀ ਦਲ ਦੇ ਆਈ ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਦੀ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਕਾਰਵਾਈ ਨੂੰ ਪਾਰਟੀ ਦੀ ਤਰਨ ਤਾਰਨ ਜ਼ਿਮਨੀ ਚੋਣ ਵਿਚ ਕਾਰਗੁਜ਼ਾਰੀ ਤੋਂ ਨਮੋਸ਼ੀ ਅਤੇ ਲੋਕਤੰਤਰ ਦਾ ਦਿਨ ਦਿਹਾੜੇ ਕਤਲ ਕਰਾਰ ਦਿੱਤਾ ਹੈ।ਸਰਕਾਰ ਸੱਚ ਦੀ ਇਸ ਆਵਾਜ਼ ਤੋਂ ਬੁਰੀ ਤਰ੍ਹਾਂ ਡਰ ਗਈ ਹੈ ਅਤੇ ਹੁਣ ਗ੍ਰਹਿ ਵਿਭਾਗ ਦੀ ਦੁਰਵਰਤੋਂ ਕਰਕੇ ਬਦਲਾਖੋਰੀ ‘ਤੇ ਉਤਰ ਆਈ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ ਨੇ ਕਿਹਾ ਕਿ ਨਛੱਤਰ ਸਿੰਘ ਦੀ ਇਕ ਕੈਫੇ ਤੋਂ ਗ੍ਰਿਫਤਾਰੀ ਅਤੇ ਪੰਜਾਬ ਪੁਲਿਸ ਵੱਲੋਂ ਕੈਫੇ ਦੇ ਡੀ ਵੀ ਆਰ ਰਿਕਾਰਡ ਨੂੰ ਨਸ਼ਟ ਕਰਨਾ ਸਪਸ਼ਟ ਸੰਕੇਤ ਦਿੰਦਾ ਹੈ ਕਿ ਪੁਲਿਸ ਨੂੰ ਆਪਣੀ ਕਾਰਵਾਈ ਦੇ ਗੈਰ ਕਾਨੂੰਨੀ ਸਰੂਪ ਦੀ ਜਾਣਕਾਰੀ ਸੀ। ਉਹਨਾਂ ਕਿਹਾ ਕਿ ਨਛੱਤਰ ਸਿੰਘ ਨੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਅਕਾਲੀ ਦਲ ਲਈ ਡੱਟ ਕੇ ਕੰਮ ਕੀਤਾ ਜਿਸ ਤੋਂ ਆਪ ਲੀਡਰਸ਼ਿਪ ਬੌਖਲਾ ਗਈ।
ਉਨਾਂ ਨੇ ਦੱਸਿਆ ਕਿ ਨਛੱਤਰ ਸਿੰਘ ਗਿੱਲ਼ ਦੀ ਗੈਰ ਕਾਨੂੰਨੀ ਗ੍ਰਿਫਤਾਰੀ ਨੂੰ ਲੈਕੇ ਸਾਰੇ ਅਕਾਲੀ ਆਗੂਆਂ ਤੇ ਵਰਕਰਾਂ ਵਲੋ ਭਲਕੇ ਤਰਨ ਤਾਰਨ ਵਿਖੇ ਸਰਕਾਰ ਤੇ ਪੁਲਿਸ ਵਿਰੁੱਧ ਰੋਸ ਮੁਜਾਹਰਾ ਕੀਤਾ ਜਾਏਗਾ । ਜਿਸ ਲਈ ਉਨਾਂ ਨੇ ਸਾਰੇ ਅਕਾਲੀ ਆਗੂਆ ਤੇ ਵਰਕਰਾਂ ਨੂੰ ਸਵੇਰੇ 11 ਵਜੇ ਤਰਨ ਤਾਰਨ ਵਿਖੇ ਪੁੱਜਣ ਦੀ ਆਪੀਲ ਕੀਤੀ ਹੈ, ਜਿਸ ਨੂੰ ਪਾਰਟੀ ਦੇ ਕਈ ਸੀਨੀਅਰ ਨੇਤਾ ਸੰਬੋਧਨ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

