





Total views : 5948178







Total views : 5948178ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ਦੇ ਨਤੀਜੇ ਆਉਣ ਤੋ ਬਾਅਦ ਪੁਲਿਸ ਵਲੋ ਜਿੰਨਾ ਅਕਾਲੀ ਆਗੂਆਂ ਵਿਰੁੱਧ ਕੇਸ ਦਰਜ ਕੀਤੇ ਗਏ ਸਨ ,ਉਨਾਂ ਦੀ ਸ਼ੁਰੂ ਕੀਤੀ ਫੜੋ ਫੜੀ ਤਹਿਤ ਬੀਤੇ ਕੱਲ਼ ਆਈ.ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਗ੍ਰਿਫਤਾਰੀ ਤੋ ਬਾਅਦ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਝਬਾਲ ਪੁਲਿਸ ਵਲੋ ਬਾਅਦ ਦੁਪਹਿਰ ਉਨ੍ਹਾਂ ਦੇ ਘਰ ਤੋਂ ਹੀ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਸਾਬਕਾ ਚੇਅਰਮੈਨ ਸ਼ੇਖ ਦੇ ਖਿਲਾਫ ਥਾਣਾ ਝਬਾਲ ਦੀ ਪੁਲਿਸ ਨੇ ਪਿੰਡ ਪੱਧਰੀ ਕਲਾਂ ’ਚ ਹਥਿਆਰਾਂ ਨਾਲ ਲੈੱਸ ਹੋ ਕੇ ਵੋਟਰਾਂ ਨੂੰ ਡਰਾ ਧਮਕਾ ਕੇ ਵੋਟਾਂ ਦੀ ਖਰੀਦੋ ਫਰੋਖਤ ਕਰਨ ਸਬੰਧੀ ਕੇਸ ਦਰਜ ਕੀਤਾ ਸੀ।