ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਹੀ 2027 ‘ਚ ਵਿਧਾਨ ਸਭਾ ਹਲਕਾ ਤਰਨ ਤਾਰਨ ਤੋ ਹੋਣਗੇ ਉਮੀਦਵਾਰ ! ਸੁਖਬੀਰ ਬਾਦਲ ਨੇ ਝਬਾਲ ਵਿਖੇ ਅਯੋਜਿਤ ਧੰਨਵਾਦ ਰੈਲੀ ‘ਚ ਕੀਤਾ ਐਲਾਨ

4877942
Total views : 5839899

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਰਣਜੀਤ ਸਿੰਘ ਰਾਣਾਨੇਸ਼ਟਾ

ਤਰਨਤਾਰਨ ਜ਼ਿਮਨੀ ਚੋਣ ਤੋਂ ਬਾਅਦ ਝਬਾਲ ਵਿਖੇ ਸ਼੍ਰੌਮਣੀ ਅਕਾਲੀ ਦਲ ਵੱਲੋਂ ਰੱਖੀ ਗਈ ‘ਧੰਨਵਾਦ ਰੈਲੀ ‘ ਨੂੰ ਸੰਬੋਧਨ ਕਰਦਿਆਂ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਵਾਲੇ ਪੁਲੀਸ ਅਫ਼ਸਰਾਂ ਨੂੰ ਕਿਹਾ ਕਿ ਸੂਬੇ ਵਿੱਚ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨ ਤੋੜਣ ਵਾਲੇ ਅਧਿਕਾਰੀਆਂ ਖ਼ਿਲਾਫ਼ ਉਸੇ ਕਾਨੂੰਨ ਤਹਿਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲਾਂ ਅੰਦਰ ਭੇਜਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ਼ਾਰੇ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਅਕਾਲੀ ਵਰਕਰਾਂ ਅਤੇ ਔਰਤਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵਰਕਰਾਂ ਖ਼ਿਲਾਫ਼ ਦਰਜ਼ ਕੀਤੇ ਗਏ ਸਾਰੇ ਕੇਸ ਸ਼੍ਰੌਮਣੀ ਅਕਾਲੀ ਦਲ ਖੁਦ ਲਵੇਗਾ।

 

 

 

 

 

ਇਸ ਸਮੇ ਸ: ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਤਰਨ ਤਾਰਨ ਹਲਕੇ ਵਿੱਚ ਅਕਾਲੀ ਵਰਕਰਾਂ ਵਿਰੁੱਧ ਜਿੰਨੇ ਵੀ ਕੇਸ ਦਰਜ ਕੀਤੇ ਗਏ ਹਨ, ਉਨਾਂ ਦੀ ਪੈਰਵਾਈ ਅਕਾਲੀ ਦਲ ਕਰੇਗਾ ਤੇ ਜਮਾਨਤਾ ਕਰਾਉਣ ਤੋ ਇਲਾਵਾ ਕੇਸ ਲੜ ਕੇ ਬਰੀ ਕਰਾਉਣ ਉਪਰੰਤ ਜਿੰਨਾ ਪੁਲਿਸ ਅਧਿਕਾਰੀਆ ਨੇ ਝੂਠੇ ਕੇਸ ਦਰਜ ਕੀਤੇ ਹਨ ਉਨਾਂ ਵਿਰੁੱਧ ਵੀ ਕੇਸ ਦਰਜ ਕਰਾਏ ਜਾਣਗੇ , ਜਿਸ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਨੇ ਅਕਾਲੀ ਸਰਪੰਚਾਂ ਨੂੰ ਮੌਜ਼ੂਦਾ ਸਰਕਾਰ ਕੋਲੋਂ ਕੋਈ ਗ੍ਰਾਂਟਾਂ ਨਾ ਲੈਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀਆਂ ਸਰਕਾਰੀ ਜਾਇਦਾਦਾਂ ਵੇਚ ਕੇ ਸਾਰਾ ਪੈਸਾ ਦਿੱਲੀ ਭੇਜਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਵੇਚੀਆਂ ਜਾ ਰਹੀਆਂ ਸਰਕਾਰੀ ਜਾਇਦਾਦਾਂ ਨੂੰ ਵਾਪਸ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ ‌ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ,ਤੋ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ,ਗੌਰਵਦੀਪ ਸਿੰਘ ਵਲਟੋਹਾ  ਬੀਬੀ ਮਨਜੀਤ ਕੌਰ ਬਾਠ,ਜ਼ਿਲਾ ਪ੍ਰਧਾਨ ਅਰਵਿੰਦਰਪਾਲ ਸਿੰਘ ਪੱਖੋਕੇ, ਸ਼੍ਰੌਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲ , ਇਕਬਾਲ ਸਿੰਘ ਸੰਧੂ, ਚੈਅਰਮੈਨ ਹਰਵੰਤ ਸਿੰਘ ਝਬਾਲ, ਹਰਦਿਆਲ ਸਿੰਘ ਝਬਾਲ, ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News