





Total views : 5839922







Total views : 5839922ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਗੁਰਦੁਆਰਾ ਛੇਹਰਟਾ ਸਾਹਿਬ ਨੇੜੇ ਐਕਟਿਵਾ ਸਵਾਰ ਨੌਜਵਾਨਾਂ ਨੇ ਵਰਿੰਦਰ ਨਾਮ ਦੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਗੋਲੀ ਵਰਿੰਦਰ ਦੀ ਗਰਦਨ ਵਿੱਚ ਲੱਗੀ ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਮਰ ਕਰੀਬ 40 ਸਾਲ, ਜੋ ਕਿ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਪਿਛੋਂ ਆ ਰਹੇ ਦੋ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਤੇ ਇਕ ਗੋਲੀ ਉਸ ਦੀ ਗਰਦਨ ਵਿਚ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਏ.ਸੀ.ਪੀ. ਡੀ. ਹਰਮਿੰਦਰ ਸਿੰਘ ਸੰਧੂ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੂਜੀ ਘਟਨਾ ਅੰਮ੍ਰਿਤਸਰ ਦੇ ਕੇਦਰੀ ਬੱਸ ਅੱਡੇ ‘ਤੇ ਵਾਪਰੀ ਜਿਥੇ ਇਕ ਨਿੱਜੀ ਬੱਸ ਕੰਪਨੀ ਦੇ ਮੁਲਾਜਮ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ , ਜਿਸ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ, ਅੰਮ੍ਰਿਤਸਰ ਵਜੋਂ ਹੋਈ ਹੈ।
ਮਿਲੇ ਵੇਰਵਿਆਂ ਅਨੁਸਾਰ ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ, ਜਦੋਂ ਤਿੰਨ ਹਮਲਾਵਰ ਆਏ ਅਤੇ ਆਉਂਦੇ ਸਾਰ ਹੀ ਗੋਲੀਆਂ ਚਲਾ ਦਿੱਤੀਆਂ,ਇਥੇ ਕਰੀਬ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਚੱਲੀਆਂ, ਜਿਸ ਨਾਲ ਮੱਖਣ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ।ਘਟਨਾ ਦੀ ਸੂਚਨਾ ਮਿਲਦੇ ਹੀ, ਪੁਲਿਸ ਸੁਪਰਡੈਂਟ ਗਗਨਦੀਪ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਬੱਸ ਸਟੈਂਡ ‘ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ ਅਤੇ ਤੁਰੰਤ ਟੀਮਾਂ ਭੇਜੀਆਂ ਗਈਆਂ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਝਗੜੇ ਦਾ ਕਾਰਨ ਬੱਸ ਦਾ ਸਮਾਂ ਅਤੇ ਪਹਿਲਾਂ ਯਾਤਰੀਆਂ ਨੂੰ ਚੁੱਕਣ ਦੀ ਮੁਕਾਬਲਾ ਸੀ।ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ। ਉਸਦੀ ਭਾਲ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਬੱਸ ਸਟੈਂਡ ‘ਤੇ ਦਹਿਸ਼ਤ ਦਾ ਮਾਹੌਲ ਹੈ ਅਤੇ ਯਾਤਰੀ ਡਰੇ ਹੋਏ ਹਨ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
