





Total views : 5895836







Total views : 5895836ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਉਸਨੇ ਨਗਰ ਨਿਗਮ ਬਟਾਲਾ ਵਿਖੇ ਸੜਕਾਂ ਦਾ ਪੈਚ ਵਰਕ ਅਤੇ ਮੁਰੰਮਤ ਦਾ ਕੰਮ ਕਰਵਾਇਆ ਸੀ, ਜਿਸਦੇ ਦੋ ਬਿੱਲ 1,87,483- ਰੁਪਏ ਅਤੇ 1,85,369 ਰੁਪਏ ਦੇ ਸਨ, ਜਿਨ੍ਹਾਂ ਦੀ ਕੁੱਲ ਰਕਮ 3,72,852 ਰੁਪਏ ਬਣਦੀ ਸੀ।
ਇਸ ਸਬੰਧੀ ਉਹ ਨਗਰ ਨਿਗਮ, ਬਟਾਲਾ ਦੇ ਕਮਿਸ਼ਨਰ ਨੂੰ ਮਿਲਿਆ, ਜਿਸਨੇ ਉਸਨੂੰ ਦੱਸਿਆ ਕਿ ਬਿੱਲਾਂ ਦੀ ਉਕਤ ਅਦਾਇਗੀ ਲਈ, ਯਾਨੀ ਇਹਨਾਂ ਬਿੱਲਾਂ ਨੂੰ ਕਲੀਅਰ ਕਰਵਾਉਣ ਲਈ 10% ਕਮਿਸ਼ਨ ਵਜੋਂ 37000 ਰੁਪਏ ਰਿਸ਼ਵਤ ਦੇਣੀ ਹੋਵੇਗੀ।
ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-