ਖਾਲਸਾ ਕਾਲਜ ਲਾਅ ਅੰਮ੍ਰਿਤਸਰ ਵਿਖੇ ਸਿਵਲ ਮੂਟ ਕੋਰਟਾਂ ਦਾ ਕੀਤਾ ਗਿਆ ਆਯੋਜਨ

4878800
Total views : 5841450

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਖਾਲਸਾ ਕਾਲਜ ਆਫ ਲਾਅ ਵਿਖੇ 10 ਸਿਵਲ ਮੂਟ ਕੋਰਟਾਂ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡਾਇਰੈਕਟਰ—ਕਮ—ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਉਕਤ ਮੂਟ ਕੋਰਟਾਂ ’ਚ ਜ਼ਿਲ੍ਹਾ ਅਦਾਲਤਾਂ ਦੇ ਸੀਨੀਅਰ ਵਕੀਲ, ਸਿਵਲ ਮੂਟ ਕੋਰਟਾਂ ਦੇ ਪ੍ਰੀਜ਼ਾਈਡਿੰਗ ਜੱਜ ’ਚ ਸ੍ਰੀ ਨਵਦੀਪ ਪਲਾਟੋ, ਸ: ਇੰਦਰਜੀਤ ਸਿੰਘ ਐਰੀ, ਸ੍ਰੀ ਸੰਦੀਪ ਕਪੂਰ, ਸ੍ਰੀ ਅਮਨਦੀਪ ਸ਼ਰਮਾ, ਸ: ਮਨਦੀਪ ਸਿੰਘ, ਸ੍ਰੀ ਵਿਭੋਰ ਤਨੇਜਾ, ਸ੍ਰੀ ਗੁਰਪ੍ਰੀਤ ਸਿੰਘ ਪਾਹਵਾ, ਸ੍ਰੀ ਗੌਰਵ ਕਪੂਰ, ਸ੍ਰੀ ਦੀਪਕ ਪਿਪਲਾਨੀ ਅਤੇ ਸ੍ਰੀ ਸ਼ਸ਼ੀਵੀਰ ਸ਼ਰਮਾ ਨੇ ਸ਼ਿਰਕਤ ਕੀਤੀ।

ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਏ., ਐਲ. ਐਲ. ਬੀ. (ਐਫ. ਵਾਈ. ਆਈ. ਸੀ.) 9ਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 5 ਟੀਮਾਂ, ਬੀ. ਕਾਮ., ਐਲ. ਐਲ. ਬੀ. (ਐਫ. ਵਾਈ. ਆਈ. ਸੀ.) 9ਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 3 ਟੀਮਾਂ ਅਤੇ ਐਲ. ਐਲ. ਬੀ. (ਟੀ. ਵਾਈ. ਸੀ.) 5ਵੇਂ ਸਮੈਸਟਰ ਦੀਆਂ 2 ਟੀਮਾਂ ਨੇ ਤਲਾਕ, ਜਾਇਦਾਦ ਦੇ ਵਿਵਾਦ, ਬੱਚਿਆਂ ਦੀ ਕਸਟਡੀ, ਇਕਰਾਰਨਾਮੇ ਦੀ ਉਲੰਘਣਾ ਆਦਿ ਦੇ ਵੱਖ—ਵੱਖ ਵਿਸ਼ਿਆਂ ’ਤੇ ਆਪਣੇ ਕੇਸ ਪੇਸ਼ ਕੀਤੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਡਾ. ਸੀਮਾ ਰਾਣੀ (ਪ੍ਰੈਕਟੀਕਲ ਟ੍ਰੇਨਿੰਗ ਦੀ ਕੋਆਰਡੀਨੇਟਰ), ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਰੇਣੂ ਸੈਣੀ, ਡਾ. ਪਵਨਦੀਪ ਕੌਰ, ਡਾ. ਗੁਰਜਿੰਦਰ ਕੌਰ, ਡਾ. ਅਨੀਤਾ ਸ਼ਰਮਾ, ਡਾ. ਹਰਜੋਤ ਕੌਰ, ਪ੍ਰੋ. ਉਤਕਰਸ਼ ਸੇਠ ਅਤੇ ਪ੍ਰੋ. ਹੇਮਾ ਸਿੰਘ ਦੀ ਅਗਵਾਈ ਹੇਠ ਕੇਸ ਤਿਆਰ ਕੀਤੇ।ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰਾਂ ਨੇ ਵਿਦਿਆਰਥੀਆਂ ਵੱਲੋਂ ਮੂਲ ਸਮੱਸਿਆਵਾਂ ਦੀ ਤਿਆਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਦਾਲਤਾਂ ’ਚ ਅਸਲ ਅਭਿਆਸ ਮੌਕੇ ਕੇਸ ਤਿਆਰ ਕਰਨ ਲਈਸਖ਼ਤ ਮਿਹਨਤ ਕਰਨ ਸਬੰਧੀ ਮਾਰਗਦਰਸ਼ਨ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ, ਡਾ. ਪ੍ਰੀਤਇੰਦਰ ਕੌਰ, ਪ੍ਰੋ. ਜਸਦੀਪ ਸਿੰਘ, ਪ੍ਰੋ. ਪਲਵਿੰਦਰ ਕੌਰ ਆਦਿ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News