ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਅੰਮ੍ਰਿਤਸਰ ਦੀ ਵਿਦਿਆਰਥਣ ਨੇ ਕਵਿਤਾ ਗਾਇਨ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

4878800
Total views : 5841450

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ 

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਦੂਰਦਰਸ਼ਨ ਦੇ ਪ੍ਰੋਗਰਾਮ ’ਚ ਕਵਿਤਾ ਗਾਇਨ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11ਵੀਂ ਕਲਾਸ ਆਰਟਸ ਦੀ ਵਿਦਿਆਰਥਣ ਵਿਦਿਆਦੀਪ ਕੌਰ ਨੇ ਜਲੰਧਰ ਦੂਰਦਰਸ਼ਨ ’ਤੇ ਬਾਲ ਕਵੀ ਦਰਬਾਰ ਪ੍ਰੋਗਰਾਮ ’ਚ ਆਪਣੀ ਕਵਿਤਾ ਬਿਰਧ ਆਸ਼ਰਮ ਗਾਇਨ ਕਰਕੇ ਆਪਣੇ ਫਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਪੰਜਾਬ ਭਵਨ ਸਰੀ ਕੈਨੇਡਾ ਦੇ ਨਵੀਆਂ ਕਲਮਾਂ ਨਵੀਂ ਉਡਾਣ ਦੇ ਸੰਸਥਾਪਕ ਸੁੱਖੀ ਬਾਠ ਦੇ ਯਤਨਾਂ ਸਦਕਾ ਕਰਵਾਇਆ ਗਿਆ।

ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਦੀਪ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਬੱਚੇ ਮਾਂ ਬੋਲੀ ਪੰਜਾਬੀ ਦਾ ਪੱਲ੍ਹਾ ਫੜ ਕੇ ਆਪਣੇ ਸੱਭਿਆਚਾਰ ਦੇ ਗੌਰਵਮਈ ਮਾਣ ਨੂੰ ਵਧਾ ਰਹੇ ਹਨ।ਉਨ੍ਹਾਂ ਕਿਹਾ ਕਿ ਸਾਡਾ ਮਕਸਦ ਬੱਚਿਆਂ ’ਚ ਪੰਜਾਬੀ ਮਾਂ ਬੋਲੀ ਲਈ ਪਿਆਰ, ਸਤਿਕਾਰ ਪੈਦਾ ਕਰਨਾ ਹੈ।ਇਸ ਲਈ ਸਕੂਲ ’ਚ ਵੱਖ—ਵੱਖ ਸਮੇਂ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਲਿਖਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਕਿਉਕਿ ਜੋ ਭਾਵਨਾਵਾਂ ਬੱਚਾ ਆਪਣੀ ਕਲਮ ਤੇ ਆਪਣੀ ਭਾਸ਼ਾ ’ਚ ਲਿਖਦਾ ਹੈ, ਦਿਲ ਛੂਹ ਲੈਂਦੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News