





Total views : 5948178







Total views : 5948178ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਾਣਾਨੇਸ਼ਟਾ, ਮਿੱਕੀ ਗੁਮਟਾਲਾ
ਅੱਜ ਸਵੇਰੇ ਬਿਆਸ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਈਆ ਖੇਤਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਭਾਰੀ ਗੋਲੀਬਾਰੀ ਹੋਈ। ਪੁਲਿਸ ਦੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਮਾਰਿਆ ਗਿਆ, ਜਦੋਂ ਕਿ ਉਸ ਦਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਮੁਲਜ਼ਮ ਇੱਕ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਸਨ। ਪੁਲਿਸ ਵੱਲੋਂ ਲਗਾਤਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਪੁਲਿਸ ‘ਤੇ ਫੈਰੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਦੀ ਮੌਤ ਹੋ ਗਈ।

ਡੀਆਈਜੀ ਸੰਦੀਪ ਗੋਇਲ, ਐਸਐਸਪੀ ਸੋਹੇਲ ਮੀਰ ਨੇ ਦੱਸਿਆ ਕਿ ਮਾਰੇ ਗਏ ਗੈਂਗਸਟਰ ਨੇ ਕੁਝ ਦਿਨ ਪਹਿਲਾਂ ਇੱਕ ਕਰਿਆਨੇ ਦੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਦੋਸ਼ੀ ਮਾਰੇ ਗਏ ਕਾਰੋਬਾਰੀ ਦੇ ਪੁੱਤਰ ਲਖਬੀਰ ਸਿੰਘ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਇਲਾਕੇ ਵਿੱਚ ਇੱਕ ਹੋਰ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਬਿਆਸ ਅਤੇ ਰਈਆ ਵਿਚਕਾਰ ਨਾਕਾਬੰਦੀ ਕੀਤੀ। ਇਸ ਤੋਂ ਬਾਅਦ ਹੋਏ ਮੁਕਾਬਲੇ ਵਿੱਚ ਇੱਕ ਗੈਂਗਸਟਰ ਮਾਰਿਆ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-