





Total views : 5841303







Total views : 5841303ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਹਾਲ ਹੀ ਵਿੱਚ ਤਰਨ ਤਾਰਨ ਹਲਕੇ ਦੀ ਹੋਈ ਜਿਮਨੀ ਚੋਣ ਤਰਨ ਤਾਰਨ ਦੇ ਆਹਲਾ ਪੁਲਿਸ ਅਫਸਰਾਂ ‘ਤੇ ਭਾਰੂ ਸਿੱਧ ਹੋਈ ਕਿਉਕਿ ਚੋਣ ਕਮਿਸ਼ਨ ਵਲੋ ਚੋਣਾਂ ਦੌਰਾਨ ਜਿਥੇ ਦੋ ਡੀ.ਐਸ.ਪੀ ਸੁਖਬੀਰ ਸਿੰਘ ਤੇ ਜਗਜੀਤ ਸਿੰਘ ਚਾਹਲ ਨੂੰ ਜਿਥੇ ਅਕਾਲੀ ਦਲ ਦੀ ਸ਼ਕਾਇਤ ‘ਤੇ ਚੋਣ ਪ੍ਰੀਕਿਿਰਆ ਤੋ ਪਾਸੇ ਕੀਤਾ ਗਿਆ ਉਥੇ ਭਾਰਤੀ ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਕਾਇਤ ‘ਤੇ ਹੀ ਐਸ.ਐਸ.ਪੀ ਡਾ: ਰਣਜੋਤ ਕੌਰ ਨੂੰ ਜਿਥੇ ਮੁਅੱਤਲ ਕੀਤਾ ਗਿਆ ਉਥੇ ਚੋਣ ਪ੍ਰੀਕਿਿਰਆ ਪੂਰੀ ਹੋਣ ਤੋ ਬਾਅਦ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਵਲੋ ਦੋ ਡੀ.ਐਸ.ਪੀ ਹਰਿੰਦਰ ਸਿੰਘ ਤੇ ਗੁਲਜਾਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ ।
ਜਿਸ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਵੀ ਮਾਮਲਾ ਤਰਨਤਾਰਨ ਜ਼ਿਮਨੀ ਚੋਣਾਂ ਨਾਲ ਜੁੜਿਆ ਹੋਇਆ ਹੈ। ਦੱਸ ਦੇਈਏ ਕਿ ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਗ੍ਰਿਫਤਾਰੀ ਕੀਤੀ ਗਈ ਸੀ ਤੇ ਉਨ੍ਹਾਂ ਖਿਲਾਫ FIR ਦਰਜ ਕੀਤੀ ਗਈ ਸੀ। ਇੇਸੇ ਨੂੰ ਲੈ ਕੇ ਅਕਾਲੀ ਆਗੂਆਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ ਸ਼੍ਰੋਮਣੀ ਅਕਾਲੀ ਦਲ IT ਵਿੰਗ ਦੇ ਪ੍ਰਦੇਸ਼ ਪ੍ਰਧਾਨ ਨਛੱਤਰ ਸਿੰਘ ਗਿੱਲ ਸਣੇ 30 ਲੋਕਾਂ ਖਿਲਾਫ FIR ਦਰਜ ਕੀਤੀ ਗਈ ਸੀ ਤੇ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਤੇ ਇਨ੍ਹਾਂ ਸਾਰਿਆਂ ਨੂੰ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਅਦਾਲਤਾਂ ਵੱਲੋਂ ਜ਼ਮਾਨਤ ਵੀ ਦੇ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਨਛੱਤਰ ਸਿੰਘ ਗਿੱਲ ਨੂੰ ਰਣਜੀਤ ਐਵੈਨਿਊ ਤੋਂ ਚੁੱਕਣ ਦੇ ਮਾਮਲੇ ਵਿਚ ਅਕਾਲੀ ਦਲ ਵੱਲੋਂ ਪਟੀਸ਼ਨ ਪਾਈ ਗਈ ਸੀ। ਇਸੇ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਨਛੱਤਰ ਸਿੰਘ ਗਿੱਲ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਤੇ ਅਦਾਲਤ ਵਿਚ ਗ੍ਰਿਫਤਾਰੀ ਦੇ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਇਸੇ ਸੁਣਵਾਈ ਦੌਰਾਨ ਰਿਕਾਰਡ ਪੇਸ਼ ਕਰਨ ਵਿਚ ਜੋ ਲਾਪ੍ਰਵਾਹੀ ਵਰਤੀ ਗਈ ਉਹ ਮਾਮਲਾ ਵੀ ਉਛਲਿਆ ਜਿਸ ਕਰਕੇ DGP ਵੱਲੋਂ 2 ਡੀਐੱਸਪੀਜ਼ ਨੂੰ ਸਸਪੈਂਡ ਕੀਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-