ਪੰਜਾਬ ਪੁਲਿਸ ਦੇ 61 ਡੀ.ਐਸ.ਪੀ ਦਾ ਹੋਇਆ ਤਬਾਦਲਾ ! ਤਰਨ ਤਾਰਨ ਦੀ ਜਿਮਨੀ ਚੋਣ ਦੌਰਾਨ ਬਦਲੇ ਗਏ ਡੀ.ਐਸ.ਪੀ ਸੁਖਬੀਰ ਸਿੰਘ ਤੇ ਜਗਜੀਤ ਸਿੰਘ ਦੀ ਮੁੜ ਤਰਨ ਤਾਰਨ ਹੋਈ ਨਿਯੁਕਤੀ

4947841
Total views : 5948120

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਬੀ.ਐਨ.ਈ ਬਿਊਰੋ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ 61 ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ 6 ਏਸੀਪੀ ਨੂੰ ਵੀ ਵੱਖ-ਵੱਖ ਥਾਵਾਂ ‘ਤੇ ਡੀਐੱਸਪੀ ਨਿਯੁਕਤ ਕੀਤਾ ਗਿਆ ਹੈ। ਤਰੱਕੀ ਦੇ ਇੰਤਜ਼ਾਰ ਵਿਚ ਬੈਠੇ 15 ਅਧਿਕਾਰੀਆਂ ਨੂੰ ਵੀ ਡੀਐੱਸਪੀ ਲਗਾਇਆ ਗਿਆ। ਮਨਦੀਪ ਕੌਰ ਨੂੰ ਡੀ.ਐਸ.ਪੀ ਨਾਭਾ ਤੋਂ ਬਦਲ ਪੀਬੀਆਈ ਕ੍ਰਾਈਮ ਦਾ ਚਾਰਜ ਦਿੱਤਾ ਗਿਆ ਹੈ ਜਦੋ ਕਿ ਤਰਨ ਤਾਰਨ ਦੀ ਜਿਮਨੀ ਚੋਣ ਦੌਰਾਨ ਬਦਲੇ ਗਏ ਡੀ.ਐਸ.ਪੀ ਸੁਖਬੀਰ ਸਿੰਘ ਤੇ ਜਗਜੀਤ ਸਿੰਘ ਨੂੰ ਮੁੜ ਤਰਨ ਤਾਰਨ ਨਿਯੁਕਤ ਕਰ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News