





Total views : 5841032







Total views : 5841032ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਲਈ 14 ਦਸੰਬਰ ਨੂੰ ਪੈਣਗੀਆਂ ਵੋਟਾਂ
ਤਰਨ ਤਾਰਨ/ਬੀ.ਐਨ.ਈ ਬਿਊਰੋ
ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦੀ ਘੋਸ਼ਣਾ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਅਜ਼ਾਦਾਨਾ ਕਰਵਾਉਣ ਦੀਆਂ ਤਿਆਰੀਆਂ ਵਿੱਚ ਜੁਟ ਗਿਆ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹੇ ਦੀਆਂ 9 ਬਲਾਕ ਸੰਮਤੀਆਂ ਲਈ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਕਿਸ ਥਾਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ ਉਹ ਸਥਾਨ ਵੀ ਨਿਰਧਾਰਿਤ ਕਰ ਦਿੱਤੇ ਗਏ ਹਨ।
1 ਤੋਂ 4 ਦਸੰਬਰ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ – ਜ਼ਿਲ੍ਹਾ ਚੋਣ ਅਧਿਕਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ `ਚ ਜ਼ਿਲ੍ਹਾ ਪਰਿਸ਼ਦ ਦੇ 20 ਜੋਨਾਂ ਅਤੇ 9 ਬਲਾਕ ਸੰਮਤੀਆਂ ਦੇ 165 ਜੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਤਰਨ ਤਾਰਨ ਦੀ ਚੋਣ ਲਈ ਸ੍ਰੀ ਰਾਜਦੀਪ ਸਿੰਘ ਬਰਾੜ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜਦਕਿ ਉਨ੍ਹਾਂ ਦੇ ਨਾਲ ਸ੍ਰੀ ਕਰਮਜੀਤ ਸਿੰਘ ਈ.ਓ. ਨਗਰ ਕੌਂਸਲ ਤਰਨ ਤਾਰਨ, ਸਹਾਇਕ ਰਿਟਰਨਿੰਗ ਅਫ਼ਸਰ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਫ਼ਤਰ, ਨਗਰ ਕੌਂਸਲ, ਤਰਨ ਤਾਰਨ ਵਿਖੇ ਦਾਖ਼ਲ ਕਰ ਸਕਣਗੇ।
ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ 9 ਬਲਾਕ ਸੰਮਤੀਆਂ ਲਈ ਵੀ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਸਥਾਨ ਨਿਰਧਾਰਿਤ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਪੰਚਾਇਤ ਸੰਮਤੀ ਤਰਨ ਤਾਰਨ ਲਈ ਨਾਮਜ਼ਦਗੀ ਪੱਤਰ ਤਹਿਸੀਲ ਦਫਤਰ ਤਰਨ ਤਾਰਨ ਵਿਖੇ ਲਏ ਜਾਣਗੇ ਅਤੇ ਦਵਿੰਦਰ ਸਿੰਘ, ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ ਜਦਕਿ ਮੇਜਰ ਸਿੰਘ ਸੀਐਚਟੀ ਸਰਕਾਰੀ ਐਲੀਮੈਂਟਰੀ ਸਕੂਲ ਪੰਜਵੜ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਸੰਮਤੀ ਗੰਡੀਵਿੰਡ ਲਈ ਨਾਮਜ਼ਦਗੀ ਪੇਪਰ ਸਬ ਤਹਿਸੀਲ ਦਫ਼ਤਰ ਝਬਾਲ ਕਲਾਂ ਵਿਖੇ ਲਏ ਜਾਣਗੇ ਅਤੇ ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ ਝਬਾਲ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਅਜੇਪਾਲ ਸਿੰਘ ਸੈਂਨਟਰੀ ਇੰਸਪੈਕਟਰ ਭਿੱਖੀਵਿੰਡ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।
ਬਲਾਕ ਸੰਮਤੀ ਖਡੂਰ ਸਾਹਿਬ ਦੇ ਨਾਮਜ਼ਦਗੀ ਪੇਪਰ ਸਟੋਰੇਜ ਰੂਮ ਖੱਬੇ ਪਾਸੇ ਰੂਮ ਨੰਬਰ ਤਿੰਨ, ਸ਼੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਲਏ ਜਾਣਗੇ ਅਤੇ ਤੇਜਬੀਰ ਸਿੰਘ ਭੰਗੂ, ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੇ ਨਾਲ ਸ੍ਰੀ ਮੋਹਿਤ ਲੈਕਚਰਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ (ਲੜਕੇ) ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਬਲਾਕ ਸੰਮਤੀ ਨਾਗੋਕੇ ਲਈ ਨਾਮਜ਼ਦਗੀ ਪੱਤਰ ਸਟੋਰੇਜ ਰੂਮ, ਖੱਬੇ ਪਾਸੇ, ਰੂਮ ਨੰਬਰ ਇੱਕ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿਖੇ ਲਏ ਜਾਣਗੇ ਅਤੇ ਡਾ. ਰੁਪਿੰਦਰਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਖਡੂਰ ਸਾਹਿਬ ਨੂੰ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ। ਉਹਨਾਂ ਦੇ ਨਾਲ ਕਾਰਤਿਕ ਵਰਮਾਨੀ ਐਸਡੀਈ ਵਾਟਰ ਸਪਲਾਈ ਸਬ ਡਿਵੀਜ਼ਨ ਤਰਨ ਤਰਨ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।
ਬਲਾਕ ਸੰਮਤੀ ਚੋਹਲਾ ਸਾਹਿਬ ਲਈ ਨਾਮਜ਼ਦਗੀ ਪੱਤਰ ਰੂਮ ਨੰਬਰ ਤਿੰਨ, ਸ਼੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਲਏ ਜਾਣਗੇ ਅਤੇ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਨੌਸ਼ਿਹਰਾ ਪੰਨੂਆਂ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੇ ਨਾਲ ਅਮਰਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਤਰਨ ਤਾਰਨ ਸਹਾਇਕ ਰਿਟਰਨਿੰਗ ਅਫਸਰ ਵਜੋਂ ਸੇਵਾਵਾਂ ਦੇਣਗੇ।
ਬਲਾਕ ਸੰਮਤੀ ਭਿੱਖੀਵਿੰਡ ਲਈ ਬੀਡੀਪੀਓ ਦਫ਼ਤਰ ਭਿੱਖੀਵਿੰਡ ਵਿਖੇ ਨਾਮਜ਼ਦਗੀ ਪੱਤਰ ਲਏ ਜਾਣਗੇ ਅਤੇ ਈਓ ਨਗਰ ਪੰਚਾਇਤ ਭਿੱਖੀਵਿੰਡ ਨੂੰ ਇਸ ਦਾ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਦਕਿ ਨਾਇਬ ਤਹਿਸੀਲਦਾਰ ਭਿੱਖੀਵਿੰਡ ਸਹਾਇਕ ਰਿਟਰਨਿੰਗ ਅਫ਼ਸਰ ਹੋਣਗੇ।
ਬਲਾਕ ਸੰਮਤੀ ਵਲਟੋਹਾ ਦੇ ਨਾਮਜ਼ਦਗੀ ਪੱਤਰ ਬੀਡੀਪੀਓ ਦਫ਼ਤਰ ਵਲਟੋਹਾ ਵਿਖੇ ਲਏ ਜਾਣਗੇ ਅਤੇ ਕਰਮਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲਟੋਹਾ ਰਿਟਰਨਿੰਗ ਅਫਸਰ ਹੋਣਗੇ। ਉਹਨਾਂ ਦੇ ਨਾਲ ਤੇਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵਲਟੋਹਾ ਸਹਾਇਕ ਰਿਟਰਨਿੰਗ ਅਫਸਰ ਵਜੋਂ ਸੇਵਾਵਾਂ ਦੇਣਗੇ।
ਬਲਾਕ ਸੰਮਤੀ ਪੱਟੀ ਲਈ ਨਾਮਜ਼ਦਗੀ ਪੇਪਰ ਮੇਨ ਹਾਲ ਬੀਡੀਪੀਓ ਦਫ਼ਤਰ ਪੱਟੀ ਵਿਖੇ ਲਏ ਜਾਣਗੇ ਅਤੇ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਖਾਰਾ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੇ ਨਾਲ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਪੱਟੀ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।
ਬਲਾਕ ਸੰਮਤੀ ਨੌਸ਼ਿਹਰਾ ਪੰਨੂਆਂ ਲਈ ਨਾਮਜ਼ਦਗੀ ਪੱਤਰ ਮੇਨ ਹਾਲ ਬੀਡੀਪੀਓ ਦਫ਼ਤਰ ਨੌਸ਼ਿਹਰਾ ਪੰਨੂਆਂ ਵਿਖੇ ਲਏ ਜਾਣਗੇ ਅਤੇ ਦਵਿੰਦਰ ਸਿੰਘ ਐਗਜੈਕਟਿਵ ਇੰਜੀਨੀਅਰ, ਡਿਵੀਜ਼ਨ ਨੰਬਰ ਦੋ ਲੋਕ ਨਿਰਮਾਣ ਵਿਭਾਗ ਤਰਨ ਤਾਰਨ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੇ ਨਾਲ ਨਿਰਮਲ ਸਿੰਘ ਐਸਡੀਈ ਸਬ ਡਿਵੀਜ਼ਨ ਪੱਟੀ ਲੋਕ ਨਿਰਮਾਣ ਵਿਭਾਗ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਸੇਵਾਵਾਂ ਦੇਣਗੇ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01.12.2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-