ਪੁਲਿਸ ਹਿਰਾਸਤ ‘ਚ ਨੌਜਵਾਨ ਦੀ ਮੌਤ ਹੋਣ ‘ਤੇ ਭੜਕੇ ਮਾਪੇ ! ਲੋਕਾਂ ਨਾਲ ਮਿਲਕੇ ਨੇ ਘੇਰਿਆ ਥਾਣਾ

4878800
Total views : 5841450

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਜੰਡਿਆਲਾ ਗੁਰੂ/ਬੀ.ਐਨ.ਈ ਬਿਊਰੋ 

ਜੰਡਿਆਲਾ ਗੁਰੂ ਥਾਣੇ ਦੀ ਹਵਾਲਾਤ ‘ਚ ਨਸ਼ੇ ਦੇ ਕੇਸ ‘ਚ ਗ੍ਰਿਫ਼ਤਾਰ ਨੌਜਵਾਨ ਦੀ ਸ਼ਨਿਚਰਵਾਰ ਰਾਤ ਅਚਾਨਕ ਮੌਤਹੋਣ ਦੇ ਮਾਮਲੇ ‘ਚ ਪਰਿਵਾਰ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ (25) ਦੀ ਮੌਤ ਪੁਲਿਸ ਦੀ ਕੁੱਟਮਾਰ ਕਾਰਨ ਹੋਈ ਹੈ।

ਪੁਲਿਸ ਹਿਰਾਸਤ ‘ਚ ਹੋਈ ਮੌਤ ਤੋਂ ਬਾਅਦ ਪੁਲਿਸ ਅਧਿਕਾਰੀਆਂ ਦੇ ਹੱਥਾਂ-ਪੈਰਾਂ ਦੀ ਪੈ ਗਈ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸਵੇਰੇ ਗਿਆਰਾਂ ਵਜੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ‘ਤੇ ਧਰਨਾ ਲਗਾ ਦਿੱਤਾ। ਪੁਲਿਸ ਅਧਿਕਾਰੀਆਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਪੀੜਤ ਧਰਨਾ ਚੁੱਕਣ ਲਈ ਤਿਆਰ ਨਹੀਂ ਸਨ।

ਮਾਂ ਨੇ ਰੋਂਦੇ ਹੋਏ ਕਿਹਾ ਕਿ ਮੇਰੇ ਬੱਚੇ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਦੂਜੇ ਪਾਸੇ ਡੀਐਸਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਰਾਤ ਕਰੀਬ ਨੌਂ ਵਜੇ ਗੁਰਪ੍ਰੀਤ ਸਿੰਘ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਸੀ। ਉਸਦੀ ਹਾਲਤ ਦੇਖ ਕੇ ਉਸਨੂੰ ਮਾਨਾਵਾਲਾ ਸਥਿਤ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।ਡੀਐਸਪੀ ਰਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਾਂਗੇ ਤੇ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਨੌਜਵਾਨ ਦੀ ਮੌਤ ਬਾਰੇ ਪਤਾ ਲੱਗ ਸਕੇਗਾ।

ਕਾਰਵਾਈ ਦੇ ਭਰੋਸੇ ਤੋਂ  ਸ਼ਾਮ ਚਾਰ ਵਜੇ ਹਟਵਾਇਆ ਗਿਆ ਜਾਮ

ਪੁਲਿਸ ਹਿਰਾਸਤ ‘ਚ ਮੌਤ ਦੀ ਖ਼ਬਰ ਤੋਂ ਬਾਅਦ ਐਸਪੀ (ਐਚ) ਤੇਜਬੀਰ ਸਿੰਘ, ਡੀਐਸਪੀ (ਡੀ) ਗੁਰਿੰਦਰ ਪਾਲ ਸਿੰਘ ਨਾਗਰਾ ਅਤੇ ਡੀਐਸਪੀ ਰਵਿੰਦਰ ਪਾਲ ਸਿੰਘ ਘਟਨਾ ਸਥਾਨ ‘ਤੇ ਪਹੁੰਚੇ। ਪਰਿਵਾਰ ਦੇ ਅੱਠ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕੀਤੇ ਗਏ। ਕਾਰਵਾਈ ਦੇ ਭਰੋਸੇ ਤੋਂ ਬਾਅਦ ਸ਼ਾਮ ਚਾਰ ਵਜੇ ਪਰਿਵਾਰ ਨੇ ਧਰਨਾ ਚੁੱਕ ਲਿਆ। ਐਸਪੀ ਤੇਜਬੀਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨ ਦਾ ਪਤਾ ਲੱਗ ਸਕੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News