





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
2016 ਵਿੱਚ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਥਾਣਾ ਸੀ ਡਵੀਜਨ ਵਿਖੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਉਸ ਸਮੇਂ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ, ਉਸ ਸਮੇਂ ਦੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ, ਉਸ ਸਮੇਂ ਦੇ ਮੀਤ ਸਕੱਤਰ ਗੁਰਬਚਨ ਸਿੰਘ, ਮੀਤ ਸਕੱਤਰ ਫਾਈਨੈਂਸ ਸਤਿੰਦਰ ਸਿੰਘ, ਨਿਸ਼ਾਨ ਸਿੰਘ ਉਸ ਸਮੇਂ ਦੇ ਬੀਜ ਸਕੱਤਰ, ਇੰਚਾਰਜ ਪਰਮਜੀਤ ਸਿੰਘ, ਗੁਰਮੁਖ ਸਿੰਘ ਸੁਪਰਵਾਈਜ਼ਰ, ਅਕਾਊਂਟਡ ਜੁਝਾਰ ਸਿੰਘ, ਬਾਜ ਸਿੰਘ ਕਲਰਕ, ਹੈਲਪਰ ਦਲਬੀਰ ਸਿੰਘ, ਸਹਾਇਕ ਕਮਲਜੀਤ ਸਿੰਘ, ਜਲਦ ਸਾਜ ਕੁਲਵੰਤ ਸਿੰਘ, ਸਾਬਕਾ ਮੁੱਖ ਸਕੱਤਰ ਗੁਰਬਚਨ ਸਿੰਘ, ਚਾਰਟਰ ਅਕਾਊਂਟਡ ਸੁਰਿੰਦਰ ਸਿੰਘ ਕੋਹਲੀ ਅਤੇ ਅਮਰਜੀਤ ਸਿੰਘ ਸੇਵਾਦਾਰ ਅੰਗੂਠਾ ਸਾਹਿਬ ਗੋਇੰਦਵਾਲ ਅਤੇ ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਇਹ ਐਫ ਆਈਆਰ ਦਰਜ ਕੀਤੀ ਗਈ।
ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਐਫਆਈਆਰ ਦੀ ਕਾਪੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੈ ਕੇ ਪਹੁੰਚੇ ਸਨ। ਦੱਸ ਦਈਏ ਕਿ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਲੰਬੇ ਸਮੇਂ ਤੋਂ ਇਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦਲ ਦੇ ਵੱਲੋਂ ਅੰਮ੍ਰਿਤਸਰ ਦੇ ਵਿੱਚ ਇਕੱਤਰਤਾ ਸੱਦੀ ਗਈ। ਇਸ ਇਕੱਤਰਤਾ ਦੇ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਐਫਆਈਆਰ ਦੀ ਕਾਪੀ ਹੀ ਲੈ ਕੇ ਪਹੁੰਚੇ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-