





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਬਾਰੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਅੰਦਰ ਹਲਚਲ ਮਚਾ ਦਿੱਤੀ ਸੀ।
ਇਸ ਤੋਂ ਬਾਅਦ, ਨਵਜੋਤ ਕੌਰ ਨੇ ਸੋਮਵਾਰ ਨੂੰ ਇੱਕ ਮੀਡੀਆ ਚੈਨਲ ‘ਤੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੌਂਸਲਰ ਦੀਆਂ ਟਿਕਟਾਂ 5 ਕਰੋੜ ਰੁਪਏ ਵਿੱਚ ਵੇਚੀਆਂ ਹਨ।ਅਮਰਿੰਦਰ ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਅਤੇ ਕਾਂਗਰਸ ਪਾਰਟੀ ਨੂੰ ਤਬਾਹ ਕਰਨ ਲਈ ਕੰਮ ਕਰ ਰਹੇ ਹਨ। ਦੇਰ ਸ਼ਾਮ, ਕਾਂਗਰਸ ਪ੍ਰਧਾਨ ਨੇ ਨਵਜੋਤ ਕੌਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਐਲਾਨ ਕੀਤਾ।ਇਸ ਤੋ ਇਲਾਵਾ ਉਨਾਂ ਵਲੋ ਡਾ. ਸਿੱਧੂ ਨੇ ਦੋਸ਼ ਲਾਇਆ ਕਿ ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਟਿਕਟ ਵੇਚੀ ਗਈ। ਰਣਜੀਤ ਸਿੰਘ ਰਾਣਾ ਗੰਡੀਵਿੰਡ ਨੇ ਕਾਂਗਰਸ ਦੀ ਸੇਵਾ ਕੀਤੀ, ਪਰ ਟਿਕਟ ਦੇਣ ਸਮੇਂ ਉਸ ਤੋਂ 3 ਕਰੋੜ ਮੰਗੇ ਗਏ। ਬਾਅਦ ‘ਚ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦੇ ਦਿੱਤੀ ਗਈ। ਬੁਰਜ ਵੀ ਸ਼ਰੇਆਮ ਬੋਲ ਰਹੇ ਹਨ ਕਿ 5 ਕਰੋੜ ਉਨ੍ਹਾਂ ਰਾਜਾ ਵੜਿੰਗ ਨੂੰ ਤੇ 5 ਕਰੋੜ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੇ ਗਏ। ਖਬਰਾਂ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
