ਸੂਬਾ ਚੋਣ ਕਮਿਸ਼ਨ ਨੇ ਵਿਰੋਧੀ ਧਿਰਾਂ ਨੂੰ ਐਨ.ਓ.ਸੀ ਨਾ ਦੇਣ ਵਾਲੀ ਬੀ.ਡੀ.ਪੀ.ਓ ਬਲਜੀਤ ਕੌਰ ਦਾ ਕੀਤਾ ਤਬਾਦਲਾ

4947801
Total views : 5948073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਚੋਣ ਕਮਿਸ਼ਨ ਨੇ ਨਾਭਾ ਦੀ ਬੀ.ਡੀ.ਪੀ.ਓ ਬਲਜੀਤ ਕੌਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬਲਜੀਤ ਕੌਰ ਨੂੰ SAS ਨਗਰ ਹੈੱਡ ਆਫਿਸ ਵਿੱਚ ਅਟੈਂਡੈਂਸ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।

ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਬਲਜੀਤ ਕੌਰ ਐਨਓਸੀ ਨਹੀਂ ਦੇ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ। ਉੱਥੇ ਹੀ ਇਹ ਪਤਾ ਲੱਗਿਆ ਕਿ ਬਲਜੀਤ ਕੌਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਸਾਰੀਆਂ ਪਾਰਟੀਆਂ ਨੂੰ ਦੱਸ ਰਹੀ ਸੀ ਕਿ ਉਨ੍ਹਾਂ ਦੇ ਕੋਲ ਕੋਈ ਉਮੀਦਵਾਰ ਨਹੀਂ ਹੈ। ਫਿਲਹਾਲ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਬੀਡੀਪੀਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕੀਤੇ ਗਏ ਹਨ।ਖਬਰਾਂ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

ਪੰਜਾਬ 'ਚ EC ਦੀ ਵੱਡੀ ਕਾਰਵਾਈ, BDPO ਦਾ ਹੋਇਆ ਤਬਾਦਲਾ

Share this News