





Total views : 5948120







Total views : 5948120ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ ਰਾਣਾਨੇਸ਼ਟਾ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵਿਦੇਸ਼ੀ ਪਿਸਤੌਲਾਂ, ਜ਼ਿੰਦਾ ਗੋਲਾ ਬਾਰੂਦ ਅਤੇ ਇੱਕ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿਚ ਦੱਸਿਆ ਗਿਆ ਹੈ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਅਕਾਸ਼ਦੀਪ ਸਿੰਘ ਵਾਸੀ ਰਣੀਕੇ ਅਤੇ ਸੁੱਖਾ ਸਿੰਘ ਵਾਸੀ ਅਚਿੰਤਕੋਟ ਦੋਵੇਂ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਵਿਚ ਹਨ ਅਤੇ ਉਹ ਡਰੋਨ ਰਾਹੀਂ ਅਸਲ੍ਹੇ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਗੈਂਗਸਟਰਾਂ ਨੂੰ ਸਪਲਾਈ ਕਰਦੇ ਹਨ।