





Total views : 5839833







Total views : 5839833ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ,ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਟਵੀਟ ਕਰ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ ਸਕੂਲਾਂ ਨੂੰ ਇਕ ਸ਼ੱਕੀ ਈ.ਮੇਲ ਮਿਲੀ ਹੈ। ਹਰੇਕ ਸਕੂਲ ਵਿਚ ਇਕ ਗਜ਼ਟਿਡ ਅਧਿਕਾਰੀ ਤਾਇਨਾਤ ਹੈ ਅਤੇ ਤੋੜ-ਫੋੜ ਵਿਰੋਧੀ ਜਾਂਚਾਂ ਚੱਲ ਰਹੀਆਂ ਹਨ।
ਸਾਈਬਰ ਪੁਲਿਸ ਸਟੇਸ਼ਨ ਮੇਲ ਦੇ ਸਰੋਤ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਕੁਝ ਵਿਦਿਆਰਥੀਆਂ ਨੂੰ ਅਜਿਹੀ ਸ਼ਰਾਰਤ ਲਈ ਜ਼ਿੰਮੇਵਾਰ ਪਾਇਆ ਗਿਆ ਸੀ ਪਰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੁਲਿਸ ਡਿਊਟੀ ‘ਤੇ ਹੈ ਅਤੇ ਪੂਰੀ ਤਰ੍ਹਾਂ ਚੌਕਸ ਹੈ।
ਸਕੂਲ ਅਧਿਕਾਰੀਆਂ ਮੁਤਾਬਕ, ਉਨ੍ਹਾਂ ਨੂੰ ਮਿਲੇ ਧਮਕੀ ਭਰੇ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਕੈਂਪਸ ਦੇ ਅੰਦਰ ਵਿਸਫੋਟਕ ਉਪਕਰਣ ਪਲਾਂਟ ਕੀਤੇ ਗਏ ਹਨ। ਚਿੰਤਾ ਦੀ ਗੱਲ ਇਹ ਹੈ ਕਿ ਸ਼ਹਿਰ ਦੇ ਕਈ ਨਾਮੀ ਅਦਾਰਿਆਂ ਦੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਟੀਮਾਂ ਨੂੰ ਜੋ ਸੰਦੇਸ਼ ਮਿਲੇ ਹਨ, ਉਹ ਸਾਰੇ ਇੱਕੋ ਪੈਟਰਨ ਅਤੇ ਸ਼ਬਦਾਵਲੀ ਵਾਲੇ ਹਨ। ਯਾਨੀ ਕਿਸੇ ਨੇ ਇੱਕੋ ਸਮੇਂ ਕਈ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।
ਪੁਲਿਸ ਨੇ ਸੰਭਾਲਿਆ ਮੋਰਚਾ, ਜਾਂਚ ਸ਼ੁਰੂ

ਇਨ੍ਹਾਂ ਅਲਰਟਸ ਦੇ ਮਿਲਦੇ ਹੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਬਿਨਾਂ ਦੇਰੀ ਕੀਤੇ ਐਮਰਜੈਂਸੀ ਸੇਫਟੀ ਪ੍ਰੋਟੋਕੋਲ ਲਾਗੂ ਕਰ ਦਿੱਤੇ। ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਦੇ ਨਾਲ-ਨਾਲ ਕੈਂਪਸਾਂ ਦੀ ਜਾਂਚ ਕਰ ਰਹੀਆਂ ਹਨ। ਦੱਸਦਈਏ ਕਿ ਅੰਮ੍ਰਿਤਸਰ ਦੇ 15 ਮਸ਼ਹੂਰ ਪ੍ਰਾਈਵੇਟ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ, ਡਿਪਟੀ ਕਮਿਸ਼ਨਰ (ਡੀ.ਸੀ.) ਦੇ ਹੁਕਮਾਂ ‘ਤੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਧਮਕੀ ਸਕੂਲ ਪ੍ਰਬੰਧਨ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਇਸ ਤੋਂ ਬਾਅਦ, ਸਕੂਲ ਪ੍ਰਬੰਧਨ ਨੇ ਤੁਰੰਤ ਅੰਮ੍ਰਿਤਸਰ ਪੁਲਿਸ ਨੂੰ ਸੂਚਿਤ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-