ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ ! ਜਿਲਾ ਤਰਨ ਤਾਰਨ ‘ਚ ਵੀ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਵੇਚਣ ਅਤੇ ਸ਼ਰਾਬ ਨੂੰ ਸਟੋਰ ਕਰਨ `ਤੇ ਪੂਰਨ ਤੌਰ `ਤੇ ਪਾਬੰਦੀ

4877868
Total views : 5839804

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬਾਰਡਰ ਨਿਊਜ ਸਰਵਿਸ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ।  
 ਇਸ ਸਬੰਧੀ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਤੇ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹੁਕਮਾਂ ਤਹਿਤ ਮਿਤੀ 14 ਦਸੰਬਰ 2025 ਨੂੰ 00:00 ਵਜੇ ਤੋਂ ਮਿਤੀ 15 ਦਸੰਬਰ 2025 ਨੂੰ ਸਵੇਰੇ 10:00 ਵਜੇ ਤੱਕ ਰਾਜ ਦੇ ਸਮੂਹ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।


ਇਹਨਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ, ਸ੍ਰੀ ਰਾਹੁਲ, ਆਈਏਐੱਸ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 14 ਦਸੰਬਰ 2025 ਨੂੰ 00:00 ਵਜੇ ਤੋਂ ਮਿਤੀ 15 ਦਸੰਬਰ 2025 ਨੂੰ ਸਵੇਰੇ 10:00 ਵਜੇ ਤੱਕ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਵੇਚਣ ਅਤੇ ਸ਼ਰਾਬ ਨੂੰ ਸਟੋਰ ਕਰਨ `ਤੇ ਪੂਰਨ ਤੌਰ `ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ, ਉਹਨਾਂ ਉੱਪਰ ਵੀ ਲਾਗੂ ਹੋਣਗੇ।
ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਜਾਰੀ ਕਰਕੇ ਆਮ ਜਨਤਾ ਦੇ ਨਾਮ ਸੰਬੋਧਨ ਕੀਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ, ਤਰਨ ਤਾਰਨ ਅਤੇ ਸਹਾਇਕ ਕਮਿਸ਼ਨਰ ਆਬਕਾਰੀ ਤਰਨ ਤਾਰਨ, ਆਬਕਾਰੀ ਅਫ਼ਸਰ ਤਰਨ ਤਾਰਨ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕਰਵਾਉਣੀ ਯਕੀਨੀ ਬਣਾਉਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News