ਪੰਜਾਬ ਦੇ ਸਕੂਲਾਂ ‘ਚ ਹੋਇਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! 24 ਤੋ 31 ਦਸੰਬਰ ਤੱਕ ਬੰਦ ਰਹਿਣਗੇ ਸੂਬੇ ਦੇ ਸਾਰੇ ਸਕੂਲ

4877972
Total views : 5839944

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

 ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ  ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਇਸ ਸਬੰਧ ਵਿੱਚ ਇੱਕ ਅਧਿਕਾਰਤ ਨੋਟੀਫਿਕੇਸ਼ਨ  ਜਾਰੀ ਕਰ ਦਿੱਤਾ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੂਬੇ ਵਿੱਚ 24 ਦਸੰਬਰ 2025 ਤੋਂ ਲੈ ਕੇ 31 ਦਸੰਬਰ 2025 ਤੱਕ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਦੋਵੇਂ ਤਾਰੀਖਾਂ (24 ਅਤੇ 31 ਦਸੰਬਰ) ਵੀ ਛੁੱਟੀਆਂ ਵਿੱਚ ਸ਼ਾਮਲ ਰਹਿਣਗੀਆਂ। ਯਾਨੀ, ਨਵਾਂ ਸਾਲ ਸ਼ੁਰੂ ਹੋਣ ‘ਤੇ ਹੀ ਹੁਣ ਸਕੂਲ ਦੁਬਾਰਾ ਖੁੱਲ੍ਹਣਗੇ। ਇਹ ਫੈਸਲਾ ਬੱਚਿਆਂ ਨੂੰ ਭਾਰੀ ਠੰਢ ਤੋਂ ਬਚਾਉਣ ਲਈ ਲਿਆ ਗਿਆ ਹੈ।

ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਹੁਕਮ ਲਾਗੂ

ਸਕੂਲ ਸਿੱਖਿਆ ਵਿਭਾਗ ਦੀ ਸਕੱਤਰ, ਆਈਏਐਸ ਅਨਿੰਦਿਤਾ ਮਿੱਤਰਾ  ਦੇ ਦਸਤਖਤਾਂ ਹੇਠ ਜਾਰੀ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ‘ਤੇ ਸਮਾਨ ਰੂਪ ਵਿੱਚ ਲਾਗੂ ਹੋਵੇਗਾ। ਸਾਰੇ ਸਕੂਲ ਪ੍ਰਬੰਧਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News