





Total views : 5948010







Total views : 5948010ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਖੰਨਾ/ਬੀ.ਐਨ.ਈ ਬਿਊਰੋ
ਅੱਜ ਦੁਪਹਿਰ ਸਮੇਂ ਖਬਰ ਸਾਹਮਣੇ ਆਈ ਸੀ ਕਿ ਖੰਨਾ ਦੇ ਐਸਐਚਓ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਿਵੇਂ ਹੀ ਇਹ ਖਬਰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਾਂ ਖੰਨਾ ਪੁਲਿਸ ਦੇ ਵੱਲੋਂ ਸਪਸ਼ਟੀਕਰਨ ਵੀ ਜਾਰੀ ਕਰ ਦਿੱਤਾ ਗਿਆ ਕਿ ਕਿਸੇ ਵੀ ਐਸ ਐਚ ਓ ਨੂੰ ਸਸਪੈਂਡ ਨਹੀਂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਐਸਐਚਓ ਦੀ ਮੁਅੱਤਲੀ ਸੰਬੰਧੀ ਸੋਸ਼ਲ ਮੀਡੀਆ ਅਤੇ ਹੋਰ ਪਲੇਟਫਾਰਮਾਂ ‘ਤੇ ਫੈਲ ਰਹੀਆਂ ਰਿਪੋਰਟਾਂ ਨੂੰ ਝੂਠਾ ਅਤੇ ਗੁੰਮਰਾਹਕੁੰਨ ਦੱਸਦਿਆਂ ਖਾਰਿਜ ਕਰ ਦਿੱਤਾ ਹੈ।ਪੁਲਿਸ ਸੂਤਰਾਂ ਅਨੁਸਾਰ, ਇਹ ਇੱਕ ਪ੍ਰਸ਼ਾਸਕੀ ਤਬਦੀਲੀ ਹੈ, ਨਾ ਕਿ ਕੋਈ ਅਨੁਸ਼ਾਸਨੀ ਕਾਰਵਾਈ।
ਐਸਐਚਓ ਵਿਰੁੱਧ ਕੋਈ ਜਾਂਚ ਸ਼ੁਰੂ ਨਹੀਂ ਕੀਤੀ ਗਈ ਹੈ, ਨਾ ਹੀ ਉਸ ‘ਤੇ ਕਿਸੇ ਲਾਪਰਵਾਹੀ ਦਾ ਦੋਸ਼ ਲਗਾਇਆ ਗਿਆ ਹੈ। ਇੰਸਪੈਕਟਰ ਹਰਦੀਪ ਸਿੰਘ ਨੂੰ ਫਿਲਹਾਲ ਪੁਲਿਸ ਲਾਈਨਜ਼ ਨਾਲ ਜੋੜਿਆ ਗਿਆ ਹੈ ਅਤੇ ਇਹ ਫੈਸਲਾ ਸਿਰਫ਼ ਪ੍ਰਬੰਧਕੀ ਕਾਰਨਾਂ ਕਰਕੇ ਲਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-