328 ਪਾਵਨ ਸਰੂਪਾਂ ਦੇ ਮਾਮਲੇ ’ਚ ਨਾਮਜ਼ਦ ਸ਼੍ਰੋਮਣੀ ਕਮੇਟੀ  ਦੇ ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ

4878801
Total views : 5841451

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 

ਕਥਿਤ ਤੌਰ ਤੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਕਮੇਟੀ  ਦੇ 16 ਸਾਬਕਾ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ਨੂੰ ਅੰਮ੍ਰਿਤਸਰ ਦੀ ਜ਼ਿਲ੍ਹਾ ਵਧੀਕ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਵਿੱਚ ਇਹ ਸੁਣਵਾਈ 20 ਦਸੰਬਰ ਨੂੰ ਹੋਈ, ਜਿਸ ਦੌਰਾਨ ਦੋਹਾਂ ਧਿਰਾਂ ਦੇ ਵਕੀਲਾਂ ਵੱਲੋਂ ਤਰਕ ਪੇਸ਼ ਕੀਤੇ ਗਏ ਇਹ ਮਾਮਲਾ 7 ਦਸੰਬਰ ਨੂੰ ਸਿੱਖ ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਨਾਲ ਜੁੜਿਆ ਹੋਇਆ ਹੈ। ਕੇਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 328 ਪਾਵਨ ਸਰੂਪਾਂ ਦੀ ਸੰਭਾਲ ਅਤੇ ਪ੍ਰਬੰਧਨ ਵਿੱਚ ਗੰਭੀਰ ਲਾਪਰਵਾਹੀ ਵਰਤੀ ਗਈ, ਜਿਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਅਗਾਊਂ  ਜਮਾਨਤ ਲਈ ਅਰਜ਼ੀ ਦੇਣ ਵਾਲਿਆਂ ਵਿੱਚ ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਪਰਮਦੀਪ ਸਿੰਘ, ਗੁਰਮੁੱਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕੁਲਵੰਤ ਸਿੰਘ ਅਤੇ ਸਤਿੰਦਰ ਸਿੰਘ ਕੋਹਲੀ ਸ਼ਾਮਲ ਹਨ। ਅਦਾਲਤ ਵੱਲੋਂ ਜਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਦੀਆਂ ਕਾਨੂੰਨੀ ਮੁਸ਼ਕਲਾਂ ਹੋਰ ਵਧ ਗਈਆਂ ਹਨ।

ਇਸ ਫੈਸਲੇ ਤੋਂ ਬਾਅਦ ਕੇਸ ਨੇ ਹੋਰ ਤੀਖਾ ਮੋੜ ਲੈ ਲਿਆ ਹੈ ਅਤੇ ਹੁਣ ਪੁਲਿਸ ਵੱਲੋਂ ਜਾਂਚ ਤੇਜ਼ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੂਜੇ ਪਾਸੇ, ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਨਿਆਂ ਦੀ ਮੰਗ ਜਾਰੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਇਸ ਮਾਮਲੇ ‘ਤੇ ਆਪਣਾ ਇਤਰਾਜ਼ ਜਤਾਇਆ ਸੀ। ਸ਼੍ਰੋਮਣੀ ਕਮੇਟੀ ਇਸ ਨੂੰ ਸਿੱਖ ਸੰਸਥਾ ਦੇ ਅੰਦਰੂਨੀ ਮਾਮਲਿਆਂ ਵਿੱਚ ਸਰਕਾਰੀ ਦਖਲਅੰਦਾਜ਼ੀ ਮੰਨਦੀ ਹੈਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News