





Total views : 5948001







Total views : 5948001ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਾਂ ਲਈ ਮਾਲੀ ਸਹਾਇਤਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਨੇ ਚੋਣ ਡਿਊਟੀ ਦੌਰਾਨ ਆਪਣੀ ਜਾਨ ਗਵਾਈ ਸੀ। ਇਹ ਸਹਾਇਤਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵਾਪਰੇ ਇੱਕ ਦੁਖਦਾਈ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ।

ਦੱਸ ਦਈਏ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵਾਪਰੇ ਹਾਦਸੇ ਵਿੱਚ ਸਰਕਾਰੀ ਸਕੂਲ ਦੇ ਅਧਿਆਪਕ ਜਸਕਰਨ ਸਿੰਘ ਭੁੱਲਰ (ਅੰਗਰੇਜ਼ੀ ਮਾਸਟਰ) ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ (ਡੀ.ਪੀ.ਈ.) ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਨੇ ਪ੍ਰਤੀ ਮ੍ਰਿਤਕ 10.00 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 20.00 ਲੱਖ ਰੁਪਏ ਦੀ ਮਾਲੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਪੱਤਰ ਅਨੁਸਾਰ, ਇਹ 20 ਲੱਖ ਰੁਪਏ ਦੀ ਰਾਸ਼ੀ ਡਿਪਟੀ ਕਮਿਸ਼ਨਰ, ਮੋਗਾ ਦੇ ਬੈਂਕ ਖਾਤੇ ਵਿੱਚ RTGS ਰਾਹੀਂ ਟ੍ਰਾਂਸਫਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਰਾਸ਼ੀ ਤੁਰੰਤ ਦੋਵਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰਕੇ ਇਸ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਵੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-