





Total views : 5841302







Total views : 5841302ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਅੰਮ੍ਰਿਤਸਰ ਦੇ ਇਲਾਕੇ ਕੋਟ ਖਾਲਸਾ ਵਿਖੇ ਇਕ 15ਸਾਲਾਂ ਨਬਾਲਗ ਲੜਕੀ ਦੀ ਮੌਤ ਤੇ ਝਬਾਲ ਨੇੜੇ ਪਿੰਡ ਜਗਤਪੁਰਾ ਵਿਖੇ ਇਕ 7 ਸਾਲਾ ਮਾਸੂਮ ਦੀ ਰਹੱਸਮਈ ਹਾਲਤ ‘ਚ ਮੌਤ ਹੋਣ ਦਾ ਸਮਾਚਾਰ ਹੈ, ਜਿਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸ਼ਾਰ ਮ੍ਰਿਤਕ ਦੀ ਪਛਾਣ ਮਨਰਾਜ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਘਰੋਂ ਖੇਡਣ ਲਈ ਬਾਹਰ ਗਿਆ ਸੀ ਜਦ ਘਰ ਨਾ ਪਰਤਿਆ ਤਾਂ ਪਰਿਵਾਰ ਵੱਲੋਂ ਭਾਲ ਕਰਨ ‘ਤੇ ਉਸਦੀ ਲਾਸ਼ ਘਰ ਦੇ ਨੇੜੇ ਇੱਕ ਬੰਦ ਮਕਾਨ ਤੋਂ ਮਿਲੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਸੇ ਵੱਲੋਂ ਜ਼ਹਿਰੀਲਾ ਪਦਾਰਥ ਦੇ ਕੇ ਮਾਰਨ ਦਾ ਖਦਸ਼ਾ ਪ੍ਰਗਟ ਕਰਦਿਆਂ ਇਨਸਾਫ ਦੀ ਮੰਗ ਕੀਤੀ ਹੈ। ਉਧਰ ਥਾਣਾ ਝਬਾਲ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਸਬ ਡਵੀਜ਼ਨ ਤਰਨਤਾਰਨ ਦੇ ਡੀਐਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਮਨਰਾਜ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਲਈ ਤਿੰਨ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਉਸ ਨੌਜਵਾਨ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਹੈ, ਜਿਸ ਨੇ ਮਨਰਾਜ ਨੂੰ ਆਪਣੇ ਕੋਲ ਬੁਲਾਇਆ ਸੀ।
ਮਤਰਏ ਪਿਓ ਨੇ ਨਾਬਾਲਗ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ
ਦੂਸਰਾ ਮਾਮਲਾ ਕੋਟ ਖਾਲਸਾ ਦਾ ਹੈ,ਜਿੱਥੇ 15–16 ਸਾਲ ਦੀ ਨਾਬਾਲਿਗ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਪੁਲਿਸ ਮੁਤਾਬਕ ਸਵੇਰੇ ਜਾਣਕਾਰੀ ਮਿਲੀ ਸੀ ਕਿ ਘਰ ਅੰਦਰ ਇੱਕ ਨਾਬਾਲਿਗ ਲੜਕੀ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਲੜਕੀ ਦਾ ਕਤਲ ਉਸ ਦੇ ਮਤਰਏ ਪਿਓ ਸੋਨੂੰ ਵੱਲੋਂ ਕੀਤਾ ਗਿਆ ਹੈ। ਪੁਲਿਸ ਮੁਤਾਬਕ ਦੋਸ਼ੀ ਸੋਨੂੰ ਲੜਕੀ ਉੱਤੇ ਮਾੜੀ ਨਿਗਾਹ ਰੱਖਣ ਲੱਗ ਪਿਆ ਸੀ, ਜਿਸ ਕਾਰਨ ਘਰ ਵਿੱਚ ਅਕਸਰ ਝਗੜੇ ਅਤੇ ਤਕਰਾਰ ਰਹਿੰਦੀ ਸੀ।
ਘਟਨਾ ਵਾਲੇ ਦਿਨ ਲੜਕੀ ਦੀ ਮਾਂ ਅਨੀਤਾ ਹੋਰ ਬੱਚਿਆਂ ਦੇ ਨਾਲ ਕੰਮ ‘ਤੇ ਗਈ ਹੋਈ ਸੀ। ਜਦੋਂ ਉਹ ਵਾਪਸ ਘਰ ਆਈ ਤਾਂ ਉਸ ਨੇ ਅੰਦਰ ਕੁੜੀ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸੋਟੀ ਨਾਲ ਲੜਕੀ ਦੇ ਸਿਰ ‘ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਵਰਤੀ ਗਈ ਸੋਟੀ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਮਤਰਏ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
