ਐਸ.ਐਸ.ਪੀ ਵਿਜੀਲੈਂਸ ਲਖਬੀਰ ਸਿੰਘ ਦੀ ਮੁਅੱਤਲੀ ਦੇ ਰਸਮੀ ਹੁਕਮ ਹੋਏ ਜਾਰੀ

4947739
Total views : 5947998

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐੱਸਐੱਸਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ,  ਇਕ ਆਈ.ਏ.ਐਸ.ਅਧਿਕਾਰੀ ਦੀ ਸ਼ਿਕਾਇਤ ਉਪਰੰਤ ਕੀਤੀ ਗਈ। ਇਹ ਕਾਰਵਾਈ ਸ਼ਹਿਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਜਿਸ ਸਬੰਧੀ 5 ਲੋਕਾਂ ਜਿੰਨਾ ਵਿੱਚ ਇਕ ਨਾਮੀ ਸਮਾਜ ਸੈਵੀ ਵੀ ਸ਼ਾਮਿਲ ਹੈ, ਉਨਾਂ ਵਿਰੁੱਧ ਦਰਜ ਕੀਤੀ ਐਫ.ਆਈ.ਆਰ ਨੂੰ ਅਜੇ ਤੱਕ ਲਕੋਅ ਕੇ ਰੱਖਿਆ ਜਾ ਰਿਹਾ ਹੈ, ਪਰ ਐਸ.ਐਸ.ਪੀ ਲਖਬੀਰ ਸਿੰਘ ਦੀ ਤਾਰੁੰਤ ਪ੍ਰਭਾਵ ਨਾਲ ਕੀਤੀ ਗਈ ਮੁਅੱਤਲੀ ਦੇ ਬੀ.ਐਨ.ਈ ਪ੍ਰਾਪਤ ਹੁਕਮ ਹੇਠ ਲਿਖੇ ਅਨੁਸਾਰ ਹਨ।

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ-

ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ, ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ।ਸਬੰਧਤ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Share this News