ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ- ਐਡਵੋਕੇਟ ਧਾਮੀ

4947748
Total views : 5948010

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤੇ ਗਏ ਆਦੇਸ਼ ਵਿਚ ਇਹ ਸਪੱਸ਼ਟ ਕੀਤਾ ਸੀ ਕਿ ਇਸ ਮਾਮਲੇ ’ਤੇ ਕੋਈ ਵੀ ਸਿਆਸਤ ਕਰਨ ਦੀ ਕੁਤਾਹੀ ਨਾ ਕਰੇ, ਪ੍ਰੰਤੂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਇਸ ਮਾਮਲੇ ’ਤੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ।
ਭਲਕੇ 12 ਵਜੇ ਮੀਡੀਆ ਦੇ ਸਨਮੁਖ ਹੋ ਕੇ ਸੰਗਤਾਂ ਸਾਹਮਣੇ ਰੱਖਾਂਗੇ ਤੱਥਾਂ ਸਹਿਤ ਜਾਣਕਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਭਲਕੇ 30 ਦਸੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਹੋਣਗੇ ਅਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹਰ ਕਾਰਵਾਈ ਨੂੰ ਤੱਥਾਂ ਸਹਿਤ ਸੰਗਤਾਂ ਦੇ ਸਨਮੁਖ ਰੱਖਣਗੇ। ਉਨ੍ਹਾਂ ਸੰਗਤਾਂ ਨੂੰ ਇਸ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News