





Total views : 5947998







Total views : 5947998ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਤਰਨਤਾਰਨ ਜ਼ਿਲ੍ਹੇ ਦੇ ਕਸਬਾ ਫਤਿਆਬਾਦ ਵਿਖੇ ਇਕ ਖੇਤੀ ਸਟੋਰ ’ਤੇ ਅਣਪਛਾਤਿਆਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ। ਦਿਨ ਦਿਹਾੜੇ ਗੋਲੀਆਂ ਚੱਲਣ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਗਨੀਮਤ ਇਹ ਰਹੀ ਕਿ ਇਸ ਅੰਨੇਵਾਹ ਕੀਤੀ ਫਾਇਰਿੰਗ ਵਿਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਦੁਕਾਨ ਮਾਲਕ ਆਸ਼ੂ ਚੋਪੜਾ ਨੇ ਦੱਸਿਆ ਕਿ ਕਰੀਬ ਇਕ ਹਫਤਾ ਪਹਿਲਾਂ ਉਨ੍ਹਾਂ ਨੂੰ ਫੋਨ ਕਾਲ ਆਈ ਸੀ ਅਤੇ ਅੱਗੋਂ ਬੋਲਣ ਵਾਲੇ ਨੇ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ।
ਵਾਰਦਾਤ ਦਾ ਜਾਇਜ਼ਾ ਲੈਣ ਅਧਿਕਾਰੀਆਂ ਸਮੇਤ ਪੁੱਜੇ ਜ਼ਿਲ੍ਹਾ ਪੁਲਸ ਮੁਖੀ ਸੁਰੇਂਦਰ ਲਾਂਬਾ

ਉਹ ਫਿਰੋਤੀ ਦੀ ਉਕਤ ਰਕਮ ਨਹੀਂ ਦੇ ਕਿਆ ਤਾਂ ਸੋਮਵਾਰ ਸਵੇਰੇ ਕਰੀਬ 11 ਵਜੇ ਜਦੋਂ ਉਸਦਾ ਵੱਡਾ ਭਰਾ ਪੰਕਜ ਚੋਪੜਾ ਖੇਤੀ ਸਟੋਰ ’ਤੇ ਮੌਜੂਦ ਸੀ ਤਾਂ ਦੋ ਵਿਅਕਤੀ ਪੈਦਲ ਆਏ ਅਤੇ ਦੁਕਾਨ ਉੱਪਰ ਸਿੱਧੀ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਨਾਲ ਦੁਕਾਨ ਅੱਗੇ ਲੱਗਾ ਸ਼ੀਸ਼ਾ ਟੁੱਟ ਗਿਆ ਅਤੇ ਮੁਲਜ਼ਮ ਮੌਕੇ ਤੋਂ ਪੈਦਲ ਦਾਣਾ ਮੰਡੀ ਵੱਲ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਫਤਿਆਬਾਦ ਵਿਖੇ ਮੌਜੂਦ ਸਮੂਹ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਉੱਧਰ ਵਾਰਦਾਤ ਦਾ ਜਾਇਜ਼ਾ ਲੈਣ ਅਧਿਕਾਰੀਆਂ ਸਮੇਤ ਪੁੱਜੇ ਜ਼ਿਲ੍ਹਾ ਪੁਲਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬਦਮਾਸ਼ਾਂ ਵੱਲੋਂ ਤਿੰਨ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਨੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸਐੱਸਪੀ ਨੇ ਦੱਸਿਆ ਕਿ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਕਰਕੇ ਜਲਦ ਕਾਬੂ ਕਰ ਲਿਆ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-