ਖੇਤਰੀ ਟਰਾਂਸਪੋਰਟ ਅਧਿਕਾਰੀ ( ਆਰ.ਟੀ.ਏ ਜਲੰਧਰ) ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

4878561
Total views : 5841032

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਬੀ.ਐਨ.ਈ ਬਿਊਰੋ 

ਜਲੰਧਰ ਦੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਅਧਿਕਾਰੀ ਰਵਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਜਲੰਧਰ ਹਾਈਟਸ ਵਿਚ ਉਨ੍ਹਾਂ ਦੇ ਫਲੈਟ ਦੇ ਬਾਥਰੂਮ ਵਿਚ ਮਿਲੀ। ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਵਿੰਦਰ ਸਿੰਘ ਚੰਡੀਗੜ੍ਹ ਮੁੱਖ ਦਫ਼ਤਰ ਦਾ ਚਾਰਜ ਸੰਭਾਲ ਰਹੇ ਸਨ ਪਰ ਉਨ੍ਹਾਂ ਨੂੰ ਜਲੰਧਰ ਆਰ.ਟੀ.ਏ. ਦਾ ਵਾਧੂ ਚਾਰਜ ਦਿੱਤਾ ਗਿਆ ਸੀ। 

ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਵਿਚ ਕੀਤਾ ਜਾਵੇਗਾ। ਉਨ੍ਹਾਂ ਦੇ ਡਰਾਈਵਰ ਤੇ ਸੁਰੱਖਿਆ ਮੁਲਾਜ਼ਮਾਂ ਨੇ ਗਿੱਲ ਨੂੰ ਮੌਕੇ ’ਤੇ ਚੁੱਕ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਆਰਟੀਏ ਆਪਣੇ ਪਿੱਛੇ ਪਤਨੀ ਤੇ ਤਿੰਨ ਪੁੱਤਰ ਛੱਡ ਗਿਆ। ਰਵਿੰਦਰ ਗਿੱਲ ਦੀ ਮੌਤ ਕਾਰਨ ਟਰਾਂਸਪੋਰਟ ਵਿਭਾਗ ਸਮੇਤ ਉ੍ਸਦੇ ਦੋਸਤਾਂ, ਮਿੱਤਰਾਂ, ਸਨੇਹੀਆਂ ਤੇ ਰਿਸ਼ਤੇਦਾਰਾਂ ’ਚ ਸੋਗ ਦੀ ਲਹਿਰ ਫੈਲ ਗਈ।ਰਵਿੰਦਰ ਸਿੰਘ ਗਿੱਲ ਪਹਿਲਾਂ ਬਠਿੰਡਾ ਵਿੱਚ ਮੋਟਰ ਵਹੀਕਲ ਇੰਸਪੈਕਟਰ ਸਨ। ਤਰੱਕੀ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਸੀ। ਹਾਲ ਹੀ ਵਿੱਚ ਉਨ੍ਹਾਂ ਨੂੰ ਜਲੰਧਰ ਆਰਟੀਏ ਦਾ ਵਾਧੂ ਚਾਰਜ ਦਿੱਤਾ ਗਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News