





Total views : 5947972







Total views : 5947972ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸ਼੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋ 04 ਜਨਵਰੀ 2026 (ਐਤਵਾਰ) ਨੂੰ NMMSS & PSTSE (ਜਮਾਤ-8ਵੀਂ) ਦੀ ਸਾਂਝੀ ਅਤੇ PSTSE (ਜਮਾਤ-10ਵੀਂ) ਦੀਆਂ ਵਜੀਫਾ ਪ੍ਰੀਖਿਆਵਾਂ ਜ਼ਿਲਾ ਅੰਮ੍ਰਿਤਸਰ ਦੇ ਵੱਖ-ਵੱਖ 17 ਸੈਟਰਾਂ ਵਿੱਚ ਸਵੇਰੇ 10.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਕਰਵਾਈ ਜਾ ਰਹੀ ਹੈ।
NMMSS & PSTSE (ਜਮਾਤ-8ਵੀਂ ਅਤੇ 10-ਵੀਂ) ਦੀ ਸਾਂਝੀ ਪ੍ਰੀਖਿਆ ਲਈ ਕੁੱਲ 3086 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ ਅਤੇ PSTSE (ਜਮਾਤ-10ਵੀਂ) ਪ੍ਰੀਖਿਆ ਲਈ ਕੁੱਲ 2956 ਵਿਦਿਆਰਥੀ ਇਹ ਪ੍ਰੀਖਿਆ ਦੇ ਰਹੇ ਹਨ। ਉਨਾਂ ਦੱਸਿਆ ਕਿ ਇਸ ਪ੍ਰੀਖਿਆ ਸਬੰਧੀ ਵਿਭਾਗ ਦੀਆ ਹਦਾਇਤਾਂ ਅਨੁਸਾਰ ਦਫਤਰ ਜ਼ਿਲਾ ਸਿੱਖਿਆ ਅਫਸਰ (ਸੈ:ਸਿ:), ਅੰਮ੍ਰਿਤਸਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨਾਂ ਇਹ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਦੇ ਮਾਪਿਆ ਨੂੰ ਬੇਨਤੀ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਇਹ ਪ੍ਰੀਖਿਆ ਦੇਣ ਲਈ ਉਤਸ਼ਾਹਿਤ ਕੀਤਾ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
