ਪੁਲਿਸ ਨੇ ਸੁਖਬੀਰ ਬਾਦਲ ਦੇ ਨਜਦੀਕੀ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀ.ਏ ਕੋਹਲੀ ਨੂੰ ਗਾਇਬ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ

4878591
Total views : 5841078

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

 328 ਸਰੂਪਾਂ ਦੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਸਤਿੰਦਰ ਸਿੰਘ ਕੋਹਲੀ ਐਸ.ਜੀ.ਪੀ.ਸੀ. ਦੇ ਆਡਿਟ ਦਾ ਕੰਮ ਦੇਖਦੇ ਸਨ ਤੇ 328 ਸਰੂਪਾਂ ਦੇ ਮਾਮਲੇ ਵਿਚ ਨਾਮਜ਼ਦ ਸਨ। ਪੁਲਿਸ ਨੇ FIR ਵਿੱਚ IPC ਦੀਆਂ ਧਾਰਾਵਾਂ 295, 295-A, 409, 465 ਅਤੇ 120-B ਲਗਾਈਆਂ ਗਈਆਂ।ਜਾਂਚ ਦੌਰਾਨ 16 ਲੋਕਾਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਾਬਕਾ ਅਤੇ ਮੌਜੂਦਾ ਅਹੁਦੇਦਾਰ ਤੇ ਕਰਮਚਾਰੀ ਸ਼ਾਮਲ ਦੱਸੇ ਗਏ ਹਨ।

SGPC ਦੇ ਖਾਤਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਨੂੰ ਲੈ ਕੇ ਕੋਹਲੀ ਪਹਿਲਾਂ ਵੀ ਚਰਚਾ ਵਿੱਚ ਰਹੇ ਹਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਤੋਂ 328 ਪਾਵਨ ਸਰੂਪ ਦੇ ਚੱਲ ਰਹੇ ਮਾਮਲੇ ਸਬੰਧੀ 7 ਦਸੰਬਰ 2024 ਨੂੰ ਸਿੱਖ ਸਦਭਾਵਨਾ ਦਲ ਦੇ ਬਲਦੇਵ ਸਿੰਘ ਵਡਾਲਾ ਵੱਲੋਂ ਕਰਵਾਈ ਗਈ ਥਾਣਾ ਸੀ ਡਵੀਜ਼ਨ ਵਿਖੇ ਐਫਆਈਆਰ ਦੇ ਤਹਿਤ 16 ਵਿਅਕਤੀਆਂ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਚਾਰਟਡ ਅਕਾਊਂਟਡ ਰਹੇ ਸਤਿੰਦਰ ਸਿੰਘ ਕੋਹਲੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

CA ਕੋਹਲੀ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਕੇਸ ਨਾਲ ਸਬੰਧਿਤ ਬਾਕੀ ਵਿਅਕਤੀਆਂ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ। ਕਿਉਂਕਿ ਪਿਛਲੇ ਸਮੇਂ ਦਰਮਿਆਨ 10 ਵਿਅਕਤੀਆਂ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਅਗਾਂਹੂ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਜ਼ਮਾਨਤ ਅਰਜ਼ੀ ਵਿੱਚ ਸਤਿੰਦਰ ਸਿੰਘ ਕੋਹਲੀ ਵੀ ਸ਼ਾਮਿਲ ਸਨ । ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News