





Total views : 5915069







Total views : 5915069ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸੂਬੇ ਵਿੱਚ ਪੁਲਿਸ ਨਫਰੀ ਵਧਾਉਣ ਲਈ ਪੰਜਾਬ ਪੁਲਿਸ ‘ਚ ਇਸ ਚਾਲੂ ਸਾਲ ‘ਚ 10,000 ਜਵਾਨ ਭਰਤੀ ਕੀਤੇ ਜਾਣਗੇ, ਜਿਸ ਦਾ ਖੁਲਾਸਾ ਕਰਦਿਆ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਰੁੱਖਿਆ ਚਣੌਤੀਆਂ ਨੂੰ ਮੁੱਖ ਰਖਦਿਆ ਦਸ ਹਜਾਰ ਜਵਾਨ ਭਰਤੀ ਕਰਨ ਨੂੰ ਮਨਜੂਰੀ ਦੇ ਦਿੱਤੀ ਹੈ।ਉੁਨਾਂ ਨੇ ਕਿਹਾ ਕਿ ਸਰਹੱਦੀ ਰਾਜ ਹੋਣ ਕਾਰਨ ਸੂਬੇ ‘ਚ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਕੀਤੀ ਜਾਵੇਗੀ। ਇਸ ਦੇ ਲਈ ਹੋਰ ਪਦ ਸਵੀਕਾਰ ਕੀਤੇ ਗਏ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿਚ 1600 ਅਹੁਦਿਆਂ ਲਈ ਨਿਯੁਕਤੀ ਪ੍ਰਕਿਰਿਆ ਪੂਰੀ ਕੀਤੀ ਹੈ ਤੇ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਜ਼ਾਹਿਰ ਜਿਹੀ ਗੱਲ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਨੌਕਰੀਆਂ ਮਿਲਣਗੀਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-