





Total views : 5915074







Total views : 5915074ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ
ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ। ਉਸ ਸਮੇਂ ਦੌਰਾਨ ਜਿਨਾਂ ਦਿਵਿਆਂਗਜਨਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ ਉਹਨਾਂ ਨੂੰ ਹੁਣ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ।
ਇਸ ਸਬੰਧੀ ਅਧਿਕਾਰੀਆਂ ਨਾਲ ਵਰਚੁਐਲ ਮੀਟਿੰਗ ਕਰਦੇ ਹੋਏ ਐਸ.ਡੀ.ਐਮ. ਸ: ਅਮਨਪ੍ਰੀਤ ਸਿੰਘ ਨੇ ਦੱਸਿਆ ਕਿ 5 ਜਨਵਰੀ ਨੂੰ ਸਰਕਾਰੀ ਪਹਿਲ ਸਕੂਲ ਰਿਸੋਰਸ ਸੈਟਰ ਕਰਮਪੁਰਾ, 6 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਅਸੈਸਮੈਂਟ ਕੈਂਪ ਧਾਰਕਾਂ ਨੂੰ ਸਹਾਇਕ ਉਪਕਰਨ ਵੰਡੇ ਜਾਣਗੇ। ਉਨਾਂ ਦਿਵਿਆਂਗਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨਾਂ ਕੈਂਪਾਂ ਵਿੱਚ ਜ਼ਰੂਰ ਪੁੱਜਣ ਅਤੇ ਆਪੋ ਆਪਣੇ ਸਹਾਇਕ ਉਪਰਕਨ ਪ੍ਰਾਪਤ ਕਰਨ। ਐਸ.ਡੀ.ਐਮ. ਨੇ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਦਿਵਿਆਂਗਾ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
