ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗ੍ਰਹਿ ਮੰਤਰਾਲੇ ਦੇ ਐਫਸੀਆਰਏ ਵਿਭਾਗ ਦੇ ਅਧਿਕਾਰੀ

4878633
Total views : 5841224

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐਫਸੀਆਰਏ ਵਿਭਾਗ ਦੇ ਜੋਇੰਟ ਡਾਇਰੈਕਟਰ ਸ੍ਰੀ ਸੋਰਭ ਬਾਂਸਲ, ਡਿਪਟੀ ਡਾਇਰੈਕਟਰ ਸ੍ਰੀ ਆਯੂਸ਼ ਬਾਂਸਲ, ਆਈਸੀਏਆਈ ਦੇ ਪ੍ਰਧਾਨ ਸੀਏ ਸ. ਚਰਨਜੋਤ ਸਿੰਘ ਅਤੇ ਸੀਏ ਸ੍ਰੀ ਰਵੀ ਮਿਗਲਾਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਏ ਸ੍ਰੀ ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐਫਸੀਆਰਏ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੀਏ ਇਸਪ੍ਰੀਤ ਸਿੰਘ ਨੱਢਾ ਸਮੇਤ ਹੋਰ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News