





Total views : 5841203







Total views : 5841203ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿੳੈਜ ਸਰਵਿਸ
ਤਰਨਤਾਰਨ ਪੁਲਿਸ ਅਤੇ ਸੀ.ਆਈ.ਏ. ਸਟਾਫ਼ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਭਿੱਖੀਵਿੰਡ ਵਿਖੇ ਪੁਲਿਸ ਮੁਕਾਬਲੇ ਦੌਰਾਨ ਇਕ ਗੈਂਗਸਟਰ ਨੂੰ ਹਲਾਕ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਇਲਾਕੇ ਵਿਚ ਇਕ ਗੈਂਗਸਟਰ ਬਿਨਾਂ ਨੰਬਰ ਮੋਟਰਸਾਈਕਲ ’ਤੇ ਘੁੰਮ ਰਿਹਾ ਹੈ, ਜਿਸ ’ਤੇ ਸੀ.ਆਈ.ਏ. ਸਟਾਫ਼ ਤਰਨਤਾਰਨ ਅਤੇ ਏ.ਜੀ.ਟੀ.ਐਫ. ਦੀ ਟੀਮ ਨੇ ਇਲਾਕੇ ਵਿਚ ਨਾਕਾਬੰਦੀ ਕਰ ਲਈ। ਡੀਆਈਜੀ ਸਨੇਹਦੀਪ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਵਲਟੋਹਾ ਦੇ ਸਰਪੰਚ ਜਰਮਲ ਸਿੰਘ ਦੀ ਰੈਕੀ ਕਰਕੇ ਉਸਨੂੰ ਮੌਤ ਦੇ ਘਾਟ ਉਤਾਰਨ ਵਾਲੇ ਗੈਂਗਸਟਰ ਅਫਰੀਦੀ ਅਤੇ ਪ੍ਰਭ ਦਾਸੂਵਾਲ ਦਾ ਗੁਰਗਾ ਦੱਸਿਆ ਜਾ ਰਿਹਾ ਹੈ ਜਿਸ ਨੂੰ ਅੱਜ ਏਜੀਟੀਐਫ ਅਤੇ ਸੀਆਈਏ ਸਟਾਫ ਤਰਨ ਤਾਰਨ ਵੱਲੋਂ ਸਾਂਝੇ ਸਰਚ ਆਪਰੇਸ਼ਨ ਦੌਰਾਨ ਪੁਲਿਸ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆਕਿ ਬਾਅਦ ਵਿਚ ਪਤਾ ਲੱਗਾ ਹੈ ਕਿ ਉਕਤ ਗੈਂਗਸਟਰ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਗੈਂਗਸਟਰ ਦੇ ਸੰਬੰਧ ਪ੍ਰਭ ਦਾਸੂਵਾਲ ਅਤੇ ਅਫਰੀਦੀ ਗੈਂਗ ਨਾਲ ਸਨ ਅਤੇ ਇਹ ਇਨ੍ਹਾਂ ਦਾ ਬਹੁਤ ਨਜ਼ਦੀਕੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਗੈਂਗਸਟਰ ਦਾ ਬੀਤੇ ਦਿਨੀਂ ਅੰਮ੍ਰਿਤਸਰ ਦੇ ਇਕ ਰਿਜ਼ੋਰਟ ਵਿਚ ਹੋਏ ਸਰਪੰਚ ਜਰਮਲ ਸਿੰਘ ਕਤਲ ਨਾਲ ਵੀ ਸੰਬੰਧ ਸੀ। ਇਸ ਨੇ ਸਰਪੰਚ ਨੂੰ ਕਤਲ ਕਰਨ ਵਾਲੇ ਗੈਂਗਸਟਰਾਂ ਨਾਲ ਯੋਜਨਾ ਬਣਾਈ ਸੀ। ਉਨ੍ਹਾਂ ਦੱਸਿਆ ਕਿ ਬਾਕੀ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਜਨਤਕ ਕਰ ਦਿੱਤੇ ਜਾਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
