ਨਵੇਂ ਸਾਲ ਦੀ ਆਮਦ ਮੌਕੇ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ

4878624
Total views : 5841203

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬਾਰਡਰ ਨਿੳੈਜ ਸਰਵਿਸ 

ਨਵੇਂ ਸਾਲ ਦੀ ਆਮਦ ਮੌਕੇ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਦੇ ਸਮੂਹ ਸਟਾਫ਼ ਵੱਲੋਂ ਅੱਜ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਬਾਬਾ ਸੁੱਖਾ ਸਿੰਘ, ਭਾਈ ਮਲਕੀਤ ਸਿੰਘ ਝਾੜ ਸਾਹਿਬ ਵਾਲਿਆਂ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।

ਸਰਕਾਰੀ ਮੁਲਾਜ਼ਮ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ – ਡੀਸੀ

 

 

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਐੱਸ.ਡੀ.ਐੱਮ ਭਿੱਖੀਵਿੰਡ/ਪੱਟੀ ਸ. ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ, ਤਹਿਸੀਲਦਾਰ ਤਰਨ ਤਾਰਨ ਗੁਰਪ੍ਰੀਤ ਸਿੰਘ ਢਿਲੋਂ ਨੇ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਹਿੱਸਾ ਲਿਆ।

ਡਿਪਟੀ ਕਮਿਸ਼ਨਰ ਨੇ ਸਟਾਫ਼ ਨੂੰ ਨਵੇਂ ਸਾਲ ਦੀ  ਦਿੱਤੀ ਮੁਬਾਰਕਬਾਦ-ਇਸ ਮੌਕੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਇਹ ਨਵਾਂ ਸਾਲ ਹਰ ਇੱਕ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀ, ਖੁਸ਼ਹਾਲੀ ਤੇ ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਬਤੌਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸਾਡੀ ਇਹ ਵੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਅਸੀਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰੀਏ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਲੋਕਾਂ ਦੇ ਕੰਮ ਨਿਯਮਾਂ ਅਤੇ ਮੈਰਿਟ ਦੇ ਅਧਾਰ ‘ਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਕੀਤੇ ਜਾਣ।

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਤਰਨ ਤਾਰਨ ਸ੍ਰੀਮਤੀ ਅਰਚਨਾ ਸ਼ਰਮਾ, ਨਾਇਬ ਤਹਿਸੀਲਦਾਰ ਝਬਾਲ ਸ. ਜਸਵਿੰਦਰ ਸਿੰਘ, ਸਦਰ ਕਾਨੂੰਗੋ ਸ੍ਰੀ ਰਮਨਦੀਪ ਸਿੰਘ ਪੰਨੂ, ਮਨਿੰਦਰ ਸਿੰਘ ਰੀਡਰ, ਸਤਪਾਲ ਸਿੰਘ ਸਟੈਨੋ, ਕਲਰਕ ਜਤਿੰਦਰ ਸਿੰਘ, ਜਸਪਾਲ ਸਿੰਘ, ਅਭਿਸ਼ੇਕ ਕੁਮਾਰ ਤੋਂ ਇਲਾਵਾ ਹੋਰ ਦਫ਼ਤਰੀ ਸਟਾਫ਼ ਅਤੇ ਸੰਗਤ ਵੀ ਹਾਜ਼ਰ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News