





Total views : 5841203







Total views : 5841203ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਫੈਸਲਾ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ‘ਚ ਕੀਤਾ ਜਾ ਸਕਦਾ ਹੈ ਸੰਪਰਕ
ਤਰਨ ਤਾਰਨ/ਬੀ.ਐਨ.ਈ ਬਿਊਰੋ
ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 14 ਮਾਰਚ 2026 ਨੂੰ ਲਗਾਈ ਜਾ ਰਹੀ ਹੈ।
ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲਾ ਤੇ ਸ਼ੈਸਨ ਜੱਜ ਸ. ਬਾਜਵਾ
14 ਮਾਰਚ 2026 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ।
ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-