ਚੋਣ ਕਮਿਸ਼ਨ ਨੇ ਤਰਨਤਾਰਨ ਦੀ ਤੱਤਕਲੀਨ ਐਸਐਸਪੀ ਰਵਜੋਤ ਕੌਰ ਗਰੇਵਾਲ ਨੂੰ ਕੀਤਾ ਬਹਾਲ

4947410
Total views : 5947596

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਮੁਅੱਤਲੀ ਹਟਾਉਣ ਦਾ ਫੈਸਲਾ ਪਿਛਲੀ ਤਰੀਕ ਤੋਂ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਡਾ. ਗਰੇਵਾਲ ਵਿਰੁੱਧ ਚੱਲ ਰਹੀ ਵਿਭਾਗੀ ਜਾਂਚ ਬਾਰੇ ਅੰਤਿਮ ਫੈਸਲਾ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਹੀ ਲਿਆ ਜਾਵੇਗਾ.ਦੱਸਣਯੋਗ ਹੈ ਕਿ ਤਰਨਤਾਰਨ ਉਪ ਚੋਣ ਲਈ ਵੋਟਾਂ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਚੋਣ ਕਮਿਸ਼ਨ  ਨੇ ਰਵਜੋਤ ਕੌਰ ਗਰੇਵਾਲ ਨੂੰ ਉਪ ਚੋਣ ਵਿੱਚ ਦਖਲਅੰਦਾਜ਼ੀ ਅਤੇ ਪੱਖਪਾਤ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਸੀ।
ਇਹ ਕਾਰਵਾਈ ਉਨ੍ਹਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਉਨ੍ਹਾਂ ‘ਤੇ ਅਕਾਲੀ ਵਰਕਰਾਂ ਵਿਰੁੱਧ ਝੂਠੀਆਂ FIRs ਦਰਜ ਕਰਕੇ ਅਤੇ ‘AAP’ ਦੇ ਹੱਕ ਵਿੱਚ ਕੰਮ ਕਰਕੇ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News