





Total views : 5947596







Total views : 5947596ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਵੀ 17 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਇਹ ਛੁੱਟੀਆਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਨ ਜਿਸ ਦੌਰਾਨ ਸਬੰਧਤ ਅਧਿਆਪਕਾਂ ਨੂੰ ਆਨਲਾਈਨ ਕਲਾਸਾਂ ਲਾਉਣ ਦੀ ਖੁੱਲ੍ਹ ਦਿੱਤੀ ਗਈ ਹੈ।
ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਕੂਲਾਂ ਵਿੱਚ ਜਾ ਕੇ ਹੀ ਕਲਾਸਾਂ ਲਾਉਣਗੇ, ਜਿਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਚੰਡੀਗੜ੍ਹ ਨੇ ਵੀ ਹੱਡ ਚੀਰਵੀਂ ਠੰਢ ਦੇ ਮੱਦੇਨਜ਼ਰ ਸਕੂਲਾਂ ਵਿਚ ਛੁੱਟੀਆਂ 17 ਜਨਵਰੀ ਤੱਕ ਵਧਾ ਦਿੱਤੀਆਂ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-