ਹੁਣ ਇਹ ਵੀ ਨਹੀ ਲੱਗੇ ਚੰਗੇ ! ਚਰਨਜੀਤ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਵੀ ਦਿੱਤਾ ਅਸਤੀਫਾ

4925869
Total views : 5915120

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਨੂੰ ਲਿਖੇ ਪੱਤਰ ਵਿਚ ਚਰਨਜੀਤ ਸਿੰਘ ਬਰਾੜ ਨੇ ਕਿਹਾ, ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫ਼ੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾਂ ਹਾਂ।

ਭਾਵੇਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾਂ ਬਹੁਤ ਔਖਾ ਹੁੰਦਾ ਹੈ, ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ। ਮੈਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਪੰਜ ਮੈਂਬਰੀ ਭਰਤੀ ਕਮੇਟੀ ਰਾਹੀਂ ਕਰਵਾਈ ਗਈ ਭਰਤੀ ਲਈ ਮੈ ਬਹੁਤ ਹੀ ਉਤਸ਼ਾਹਿਤ ਤਰੀਕੇ ਨਾਲ ਦਿਨ ਰਾਤ ਮਿਹਨਤ ਕਰਕੇ ਤੁਹਾਡੇ ਵਿਚੋਂ ਬਹੁਤ ਸਾਰਿਆਂ ਨੂੰ ਵਾਸਤਾ ਪਾ ਕੇ ਵੀ ਭਰਤੀ ਕਰਵਾਈ ਸੀ ਤੇ ਖ਼ਾਸ ਕਰ ਮਾਲਵੇ ਵਿਚ ਬਾਦਲ ਪਰਿਵਾਰ ਦਾ ਆਪਣਾਂ ਨਿੱਜੀ ਦਬਾਅ ਹੋਣ ਦੇ ਬਾਵਜੂਦ ਵੀ ਮਾਲਵੇ ਸਮੇਤ ਸਾਰੇ ਹੀ ਪੰਜਾਬ ਅਤੇ ਪੰਜਾਬ ਤੋ ਬਾਹਰ ਵੀ ਭਰਤੀ ਕਰਕੇ ਡੈਲੀਗੇਟ ਸਹਿਬਾਨ ਦੀ ਚੋਣ ਕਰਵਾਈ। ਜਿਸ ਨਾਲ ਸਭ ਨੂੰ ਆਸ ਬੱਝੀ ਕਿ ਪੰਥ ਤੇ ਪੰਜਾਬ ਪ੍ਰਸਤ ਨਵੀ ਨਰੋਈ ਲੀਡਰਸ਼ਿਪ ਚੁਣ ਕੇ ਪਾਰਟੀ ਦੀ ਪੁਨਰ ਸੁਰਜੀਤੀ ਹੋਵੇਗੀ।
ਪਰ ਬੜੇ ਭਰੇ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਤੌਰ ‘ਤੇ ਬੜੀਆਂ ਵੱਡੀਆਂ ਕੁਤਾਹੀਆਂ ਕੀਤੀਆਂ ਸਨ, ਜਿਸ ਕਰਕੇ ਮੇਰੇ ਪਰਿਵਾਰ ਦੀ ਮੁੱਢ ਤੋਂ ਹੀ ਬਾਦਲ ਪਰਿਵਾਰ ਨਾਲ ਸਿਆਸੀ ਤੋਂ ਬਣੀ ਪਰਿਵਾਰਕ ਸਾਂਝ ਨੂੰ ਵੀ ਛੱਡਿਆ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

 

Share this News