





Total views : 5947597







Total views : 5947597ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਠੰਢ ਦੇ ਮੌਸਮ ਕਾਰਨ ਸਿੱਖਿਆ ਵਿਭਾਗ ਨੇ ਠੰਢ ਦੇ ਮੌਸਮ ਕਾਰਨ ਮਹੱਤਵਪੂਰਨ ਫੈਸਲਾ ਲੈਦਿਆਂ ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪ੍ਰਾਇਮਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 16 ਜਨਵਰੀ ਤੋਂ 21 ਜਨਵਰੀ ਤੱਕ ਲਾਗੂ ਰਹਿਣਗੇ।

ਦੱਸ ਦੇਈਏ ਕਿ ਕੜਾਕੇ ਦੀ ਪੈ ਰਹੀ ਠੰਢ ਕਰਕੇ ਛੁੱਟੀਆਂ ਵਿਚ 13 ਜਨਵਰੀ ਤੱਕ ਵਾਧਾ ਕੀਤਾ ਗਿਆ ਸੀ। ਬੀਤੇ ਦਿਨ 14 ਜਨਵਰੀ ਨੂੰ ਵੀ ਵਧੇਰੇ ਸਕੂਲਾਂ ਵਿਚ ਘੱਟ ਗਿਣਤੀ ਵਿਚ ਹੀ ਬੱਚੇ ਪਹੁੰਚੇ। ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ‘ਚ ਹੱਡ ਚੀਰਵੀਂ ਠੰਢ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਤੇ ਅਜੇ ਪੰਜਾਬੀਆਂ ਨੂੰ ਇਸ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ। ਪੰਜਾਬ ਦੇ ਚੰਡੀਗੜ੍ਹ ਦੇ ਲੋਕਾਂ ਨੂੰ ਅਜੇ 2 ਦਿਨ ਹੋਰ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
