ਭਾਰਤੀ ਚੋਣ ਕਮਿਸ਼ਨ ਨੇ ਆਈ.ਏ.ਐਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੇ ਮੁੱਖ ਚੋਣ ਅਫਸਰ ਕੀਤਾ ਨਿਯੁਕਤ

4878594
Total views : 5841089

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਭਾਰਤੀ ਚੋਣ ਕਮਿਸ਼ਨ ਨੇ 2007 ਬੈਚ ਦੀ ਆਈ.ਏ.ਐਸ ਅਧਿਕਾਰੀ ਅਨੰਦਿਤਾ ਮਿੱਤਰਾ ਨੂੰ ਪੰਜਾਬ ਦਾ ਮੁੱਖ ਚੋਣ ਅਧਿਕਾਰੀ  ਨਿਯੁਕਤ ਕੀਤਾ ਹੈ। ਅਨੰਦਿਤਾ ਮਿੱਤਰਾ ਸਿਬਿਨ ਸੀ ਦੀ ਥਾਂ ਲੈਣਗੇ, ਜੋ ਕੇਂਦਰੀ ਡੈਪੂਟੇਸ਼ਨ ‘ਤੇ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ ਅਨੰਦਿਤਾ ਮਿੱਤਰਾ ਚੰਡੀਗੜ੍ਹ ਨਗਰ ਨਿਗਮ ਦੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਸਿਬਿਨ ਸੀ ਦੀ ਲੈਣਗੇ ਥਾਂ ਅਨਿੰਦਿਤਾ ਮਿੱਤਰਾ 

ਇੱਥੇ ਜ਼ਿਕਰਯੋਗ ਹੈ ਕਿ ਅਨਿੰਦਿਤਾ ਮਿੱਤਰਾ ਪੰਜਾਬ ਕੇਡਰ ਦੇ 2007 ਬੈਚ ਦੇ ਸੀਨੀਅਰ ਆਈ. ਏ. ਐਸ. ਅਫਸਰ ਹਨ ਅਤੇ ਮੌਜੂਦਾ ਸਮੇਂ ਉਹ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਜੋਂ ਅਹਿਮ ਜ਼ਿੰਮੇਦਾਰੀ ਨਿਭਾ ਰਹੇ ਹਨ। ਅਨਿੰਦਿਤਾ ਮਿੱਤਰਾ ਪੰਜਾਬ ਦੇ ਮੁੱਖ ਚੋਣਕਾਰ ਅਫਸਰ ਵਜੋਂ ਸੇਵਾ ਨਿਭਾ ਚੁੱਕੇ ਸ਼੍ਰੀ ਸਿਬਿਨ. ਸੀ. (ਆਈ.ਏ.ਐਸ) ਦੀ ਜਗ੍ਹਾ ਲੈਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News