





Total views : 5947586







Total views : 5947586ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਵਾਰ ਫਿਰ ਪਾਕਿਸਤਾਨ ਨਾਲ ਜੁੜੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ 800 ਗ੍ਰਾਮ ਹੈਰੋਇਨ, ਚਾਰ ਵਿਦੇਸ਼ੀ ਪਿਸਤੌਲ, 84 ਜ਼ਿੰਦਾ ਕਾਰਤੂਸ ਅਤੇ ਤਿੰਨ ਕਾਰਾਂ ਬਰਾਮਦ ਕੀਤੀਆਂ ਹਨ। ਸਰਹੱਦ ਪਾਰੋਂ ਸਰਗਰਮ ਗੈਂਗਾਂ ਲਈ ਇਸ ਕਾਰਵਾਈ ਨੂੰ ਕਰਾਰਾ ਝਟਕਾ ਮੰਨਿਆ ਜਾ ਰਿਹਾ ਹੈ।
ਡੀਆਈਜੀ ਸੰਦੀਪ ਗੋਇਲ (ਬਾਰਡਰ ਰੇਂਜ) ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਗਿਰੋਹ ਲੰਬੇ ਸਮੇਂ ਤੋਂ ਪਾਕਿਸਤਾਨ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਤਿ-ਆਧੁਨਿਕ ਹਥਿਆਰ ਮੰਗਵਾ ਕੇ ਪੰਜਾਬ ਦੇ ਗੈਂਗਸਟਰਾਂ ਤੱਕ ਸਪਲਾਈ ਕਰ ਰਿਹਾ ਸੀ। ਇਹ ਨੈੱਟਵਰਕ ਬੇਹੱਦ ਗੁਪਤ ਤਰੀਕੇ ਨਾਲ ਕੰਮ ਕਰ ਰਿਹਾ ਸੀ ਅਤੇ ਇਸ ਵਿੱਚ ਪਰਿਵਾਰ ਦੇ ਮੈਂਬਰ ਵੀ ਸ਼ਾਮਲ ਸਨ।ਡੀਆਈਜੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਅਜੁਲ ਅਰੋੜਾ (ਨਿਵਾਸੀ ਘਿਓ ਮੰਡੀ), ਦਿਲਪ੍ਰੀਤ ਕੌਰ (ਨਿਵਾਸੀ ਐਵਰੀ) ਅਤੇ ਪ੍ਰਥਮ ਸ਼ਰਮਾ (ਨਿਵਾਸੀ ਪਿੰਡ ਮਹਿਲ) ਵਜੋਂ ਹੋਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਨੈੱਟਵਰਕ ਵਿੱਚ ਦਿਲਪ੍ਰੀਤ ਕੌਰ ਅਹਿਮ ਭੂਮਿਕਾ ਨਿਭਾ ਰਹੀ ਸੀ, ਜੋ ਅਭਿਰਾਜ ਦੀ ਮਾਂ ਹੈ, ਨਸ਼ੇ ਦੇ ਪੈਸਿਆਂ ਅਤੇ ਹਥਿਆਰਾਂ ਦੀ ਲੈਣ-ਦੇਣ ਵਿੱਚ ਸਰਗਰਮ ਭੂਮਿਕਾ ਨਿਭਾ ਰਹੀ ਸੀ।ਅਭਿਰਾਜ ਇਸ ਸਮੇਂ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
