ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਹੋਣਗੇ ਉਮੀਦਵਾਰ !ਮੁੱਖ ਮੰਤਰੀ ਮਾਨ ਨੇ ਮਜੀਠਾ ਰੈਲੀ ‘ਚ ਕੀਤਾ ਐਲਾਨ

4878572
Total views : 5841046

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਮਜੀਠਾ/ਬਾਰਡਰ ਨਿਊਜ ਸਰਵਿਸ 

ਆਮ ਆਦਮੀ ਪਾਰਟੀ ਦੇ ਤਲਬੀਰ ਸਿੰਘ ਗਿੱਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਹਲਕਾ ਮਜੀਠਾ ਤੋਂ ‘ਆਪ’ ਦੇ ਉਮੀਦਵਾਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਜੀਠਾ ’ਚ ਸਮਾਗਮਾਂ ਦੌਰਾਨ ਅਸਿੱਧੇ ਤਰੀਕੇ ਨਾਲ ਤਲਬੀਰ ਸਿੰਘ ਗਿੱਲ ਨੂੰ ਪਾਰਟੀ ਦਾ ਅਗਾਮੀ ਅਸੈਂਬਲੀ ਚੋਣਾਂ ਲਈ ਉਮੀਦਵਾਰ ਐਲਾਨਿਆ। ਆਮ ਆਦਮੀ ਪਾਰਟੀ ਨੇ ਜੁਲਾਈ 2025 ’ਚ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਗਾਇਆ ਸੀ।।

ਮਜੀਠਾ 'ਚ ਗਰਜੇ CM ਭਗਵੰਤ ਮਾਨ, ਬੇਅਦਬੀ ਮਾਮਲਿਆਂ 'ਚ ਸੁਖਬੀਰ ਬਾਦਲ ਤੇ ਮਜੀਠੀਆ 'ਤੇ ਬੋਲਿਆ ਤਿੱਖਾ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਇਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਪਰਿਵਾਰ ਹੈ ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਤੋਂ ਬਾਅਦ ਅੰਗਰੇਜ਼ਾਂ ਨੂੰ ਰੋਟੀਆਂ ਖਵਾਈਆਂ ਸਨ ਤੇ ਅੱਜ ਵੀ ਪੰਜਾਬ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਿਹਾ ਹੈ।

ਤਲਬੀਰ ਸਿੰਘ ਗਿੱਲ ਸਾਬਕਾ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਹੇ ਹਨ ਅਤੇ ਗਿੱਲ ਨੇ ਅੰਮ੍ਰਿਤਸਰ ਦੱਖਣੀ ਤੋਂ ਸਾਲ 2022 ’ਚ ਚੋਣ ਲੜੀ ਸੀ। ਤਲਬੀਰ ਗਿੱਲ ਨੇ 4 ਮਾਰਚ 2024 ਨੂੰ ਭਗਵੰਤ ਮਾਨ ਦੀ ਅਗਵਾਈ ’ਚ ‘ਆਪ’ ਦਾ ਪੱਲਾ ਫੜ ਲਿਆ ਸੀ। ਆਮ ਆਦਮੀ ਪਾਰਟੀ ਨੇ ਮਜੀਠਾ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਵੱਡੀ ਜਿੱਤ ਹਾਸਲ ਕੀਤੀ ਸੀ।

ਅਗਲੀ ਵਿਧਾਨ ਸਭਾ ਚੋਣ ’ਚ ਹੁਣ ‘ਆਪ’ ਦੇ ਤਲਬੀਰ ਸਿੰਘ ਗਿੱਲ ਵਿਰੋਧੀ ਉਮੀਦਵਾਰਾਂ ਨੂੰ ਟੱਕਰ ਦੇਣਗੇ। ਅੱਜ ਮਜੀਠਾ ਸਮਾਗਮਾਂ ’ਚ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਾਂ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਬੰਧਾਂ ’ਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਾਂ ਹਮੇਸ਼ਾ ਅਕਾਲੀ ਕਾਨਫ਼ਰੰਸਾਂ ਦੇ ਇੰਤਜ਼ਾਮਾਂ ’ਚ ਜੁਟੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਕਿ ਜੇ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਗੁਰੂ ਜੀ ਦਾ ਸਿਪਾਹੀ ਹੁੰਦਾ ਪਰ ਅਫ਼ਸੋਸ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਸਿਪਾਹੀ ਦੱਸ ਰਿਹਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News