ਪੰਜਾਬ ਦੇ ਪੁਲਸ ਥਾਣਿਆਂ ‘ਚੋਂ 30 ਦਿਨਾਂ ਦੇ ਅੰਦਰ ਜ਼ਬਤ ਕੀਤੇ ਗਏ ਵਾਹਨ ਹਟਾਏ ਜਾਣਗੇ: ਲੋਕਲ ਬਾਡੀ ਮੰਤਰੀ ਸੰਜੀਵ ਅਰੋੜਾ ਨੇ ਦਿੱਤੇ ਹੁਕਮ

4878572
Total views : 5841046

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ  ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ।


ਮੰਤਰੀ ਨੇ ਦੱਸਿਆ ਕਿ ਪੁਲਿਸ ਥਾਣਿਆਂ, ਟ੍ਰੈਫਿਕ ਪੁਲਿਸ ਯਾਰਡਾਂ, ਨਗਰ ਪਾਲਿਕਾ ਦੀਆਂ ਜ਼ਮੀਨਾ ਅਤੇ ਸ਼ਹਿਰ ਦੀਆਂ ਸੜਕਾਂ ਦੇ ਨਾਲੋ-ਨਾਲ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀ ਹਦੂਦ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ।
ਪੁਲਿਸ ਵਿਭਾਗ, ਨਗਰ ਨਿਗਮਾਂ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਸਰਵੇਖਣ ਕਰਨ, ਵਿਸਤ੍ਰਿਤ ਸੂਚੀ ਤਿਆਰ ਕਰਨ ਅਤੇ ਇਸ ਹੁਕਮ ਦੀ ਸਮਾਂਬੱਧ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਹਦੂਦ ਅੰਦਰ ਵੱਡੀ ਗਿਣਤੀ ਵਿੱਚ ਖੜ੍ਹੇ ਕੰਡਮ ਅਤੇ ਜ਼ਬਤ ਕੀਤੇ ਵਾਹਨਾਂ ਦੀ ਮੌਜੂਦਗੀ ਨਾਲ ਕਈ ਨਾਗਰਿਕ ਅਤੇ ਪ੍ਰਸ਼ਾਸਕੀ ਚੁਣੌਤੀਆਂ ਪੈਦਾ ਹੁੰਦੀਆਂ ਹਨ। ਪੁਰਾਣੇ ਵਾਹਨਾਂ ਦੇ ਧੂਏਂ ਤੋਂ, ਬਿਜਲਈ ਨੁਕਸ ਅਤੇ ਜਲਣਸ਼ੀਲ ਪਦਾਰਥਾਂ ਕਾਰਨ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ ਕਈ ਗੰਭੀਰ ਵਾਤਾਵਰਣ ਦਿੱਕਤਾਂ ਪੈਦਾ ਹੁੰਦੀਆਂ ਹਨ। ਲਾਵਾਰਿਸ ਜਾਂ ਚਿਰਾਂ ਤੋਂ ਛੱਡੇ ਹੋਏ ਇਨ੍ਹਾਂ ਵਾਹਨਾਂ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ, ਜੋ ਮੱਛਰਾਂ ਅਤੇ ਚੂਹਿਆਂ ਲਈ ਪ੍ਰਜਨਨ ਸਥਾਨ ਬਣ ਜਾਂਦੇ ਹਨ ਅਤੇ ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News