





Total views : 5947581







Total views : 5947581ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਇਕ ਅਧਿਆਪਕ ਨੂੰ ਜਾਤੀਸੂਚਕ ਸ਼ਬਦਾਵਲੀ ਵਰਤਣ ਦੀ ਸਿਕਾਇਤ ਨੂੰ ਪਾਇਆ ਗਿਆ ਦਰੁਸਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸਿਕਾਇਤ ਨੂੰ ਦਰੁਸਤ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਗਏ ਹਨ ਅਤੇ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਤੋਂ ਨਿੱਜੀ ਪੇਸ਼ੀ ਦੌਰਾਨ ਮੰਗੀ ਰਿਪੋਰਟ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-