





Total views : 5895718







Total views : 5895718ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਮਿੱਕੀ ਗੁਮਟਾਲਾ , ਦਇਆ ਸਿੰਘ
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਦ ਅਗਾਜ਼ ਕਰ ਦਿੱਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਹਰ ਇੱਕ ਨਾਗਰਿਕ ਨੂੰ ਸਿਹਤ ਬੀਮਾ ਕਾਰਡ ਦਿੱਤਾ ਜਾਣਾ ਹੈ। ਜਿਸ ਨਾਲ 10 ਲੱਖ ਰੁਪਏ ਦਾ ਬੀਮਾ ਕਵਰ ਹੋਵੇਗਾ ।
ਲੋਕਾਂ ਦੇ ਘਰਾ ਵਿੱਚ ਪਰਚੀਆਂ ਭੇਜ ਕੇ ਕਾਰਡ ਬਨਵਾਉਣ ਦੀ ਥਾਂ ਤੇ ਮਿਤੀ ਬਾਰੇ ਦੱਸਿਅ ਜਾਏਗਾ-ਡੀ.ਸੀ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ। ਉਨਾਂ ਦੱਸਿਆ ਕਿ ਯੋਜਨਾ ਲਾਗੂ ਹੋਣ ਦੇ ਨਾਲ ਅਮੀਰਾਂ ਦੇ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ 89 ਨਾਮੀ ਗ੍ਰਾਮੀ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ ਕੀਤੇ ਗਏ ਹਨ। ਇਨਾਂ ਸੂਚੀਬੱਧ ਸੰਸਥਾਵਾਂ ਵਿਚੋਂ ਕਿਸੇ ਵੀ ਸੰਸਥਾਨ ਵਿਚੋਂ ਲਾਭਪਾਤਰੀ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੇ ਘਰਾ ਵਿੱਚ ਪਰਚੀਆਂ ਭੇਜੀਆਂ ਜਾਣਗੀਆਂ, ਜਿਸ ਵਿੱਚ ਇਹਨਾ ਦਾ ਸੀ.ਐੱਸ ਸੀ ਸੈਂਟਰ ਦਾ ਨਾਮ, ਦਿਨ, ਤਰੀਕ ਸਭ ਲਿਖਿਆ ਹੋਵੇਗਾ। ਕਿ ਕਦੋਂ ਜਾ ਕੇ ਤੁਸੀ ਇਸ ਕਾਰਡ ਬਣਾ ਸਕਦੇ ਹੋ । ਇਸ ਮੰਤਵ ਲਈ 617 ਸੈਂਟਰ ਪੂਰੇ ਅੰਮ੍ਰਿਤਸਰ ਜਿਲ੍ਹੇ ਵਿੱਚ ਬਣਾਏ ਗਏ ਹਨ। ਜਿਨ੍ਹਾਂ ਵਿਚੋਂ ਪਹਿਲੇ ਫੇਜ਼ ਵਿਚੋਂ 254 ਕਾਮਨ ਸਰਵਿਸ ਸੈਂਟਰਾਂ ਵਿੱਚ ਕੰਮ ਹੋਵੇਗਾ। ਉਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਐਮਰਜੈਸੀ ਹੋਣ ਤੇ ਗੁਰੂ ਨਾਨਕ ਦੇਵ, ਸਿਵਲ ਹਸਪਤਾਲ, ਮੈਡੀਕਲ ਕਾਲਜ, ਸਬ ਡਵੀਜ਼ਨ ਹਸਪਤਾਲ ਬਾਬਾ ਬਕਾਲਾ ਅਤੇ ਅਜਨਾਲਾ ਵਿੱਚ ਦਾਖਲ ਹੋਣਾ ਪੈ ਜਾਂਦਾ ਹੈ ਤਾਂ ਉਸੇ ਸਮੇਂ ਹੀ ਮੈਡੀਕਲ ਅਫ਼ਸਰ ਦੀ ਆਥੋਰਾਈਜੇਸ਼ਨ ਤੇ ਉਸਦਾ ਸਿਹਤ ਬੀਮਾ ਕਾਰਡ ਬਣਾ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਿਵਾਰ ਦੇ ਘੱਟੋ ਘੱਟ ਦੋ ਮੈਂਬਰਾਂ ਦਾ ਇਕੱਠੇ ਜਾਣਾ ਜਰੂਰੀ ਹੈ, ਜਿਹੜਾ ਮੈਂਬਰ 18 ਸਾਲ ਤੋਂ ਘੱਟ ਹੈ, ਉਸ ਨੂੰ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਜਾਣਾ ਜਰੂਰੀ ਹੈ ਅਤੇ ਜਿਹੜਾ ਮੈਂਬਰ 18 ਸਾਲ ਤੋਂ ਉੱਤੇ ਹੈ ਉਸ ਨੂੰ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਲੈ ਕੇ ਜਾਣਾ ਜਰੂਰੀ ਹੈ ।
ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਾਉਣ ਤਾਂ ਜੋ ਕਿਸੇ ਮੁਸ਼ਕਿਲ ਵੇਲੇ ਉਹਨਾਂ ਦੇ ਕੰਮ ਆ ਸਕੇ ਉਹਨਾਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਲਿਆ ਦਿੱਤੀ ਹੈ ਜਿਸ ਨਾਲ ਲੋਕ ਹੁਣ ਆਪਣਾ ਸਾਰਾ ਇਲਾਜ ਮੁਫਤ ਕਰਾ ਸਕਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-