





Total views : 5947574







Total views : 5947574ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਮਾਨਸਾ /ਬੀ.ਐਨ.ਈ ਬਿਊਰੋ
ਮਾਨਸਾ ਦੇ ਨੇੜਲੇ ਪਿੰਡ ਖਿੱਲਣ ਦੀ ਸਾਬਕਾ ਸਰਪੰਚ ਮਹਿੰਦਰਜੀਤ ਕੌਰ (40) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਖੇਤ ‘ਚ ਕਿਸੇ ਨੇ ਇੱਟਾਂ ਦਾ ਮਲਬਾ ਸੁੱਟ ਦਿੱਤਾ ਸੀ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਗਈ ਸੀ। ਸਾਬਕਾ ਸਰਪੰਚ ਜੋ ਪਰਿਵਾਰ ਸਮੇਤ ਬੁਢਲਾਡਾ ਵਿਖੇ ਰਹਿੰਦੇ ਹਨ, ਅੱਜ ਖੇਤ ਦਾ ਗੇੜਾ ਮਾਰਨ ਆਏ ਸਨ, ਨੂੰ ਸ਼ਰੀਕੇਬਾਜ਼ੀ ‘ਚ ਰੰਜਸ਼ ਦੇ ਚੱਲਦਿਆਂ ਮੌਤ ਦੇ ਘਾਟ ਉਤਾਰ ਦਿੱਤਾ।
ਸੂਚਨਾ ਮਿਲਦੇ ਹੀ ਮਾਨਸਾ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤੇ ਸਾਬਕਾ ਸਰਪੰਚ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ। ਸਾਬਕਾ ਸਰਪੰਚ ਦੀ ਪਛਾਣ ਮਹਿੰਦਰਜੀਤ ਕੌਰ (45) ਵਾਸੀ ਪਿੰਡ ਖਿਲਨ ਵਜੋਂ ਹੋਈ ਹੈ। ਹਮਲਾਵਰਾਂ ਨੇ ਸਾਬਕਾ ਸਰਪੰਚ ਦੇ ਪਤੀ ਉਪਰ ਵੀ ਗੋਲੀਆਂ ਚਲਾਈਆਂ, ਪ੍ਰੰਤੂ ਉਨ੍ਹਾਂ ਦਾ ਇਸ ਘਟਨਾ ਵਿੱਚ ਬਚਾਅ ਹੋ ਗਿਆ, ਕਿਉਂਕਿ ਗੋਲੀਆਂ ਉਨ੍ਹਾਂ ਦੀ ਕਾਰ ਵਿੱਚ ਲੱਗੀਆਂ।ਬੂਟਾ ਸਿੰਘ ਗਿੱਲ ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਮਨਪ੍ਰੀਤ ਸਿੰਘ ਦੇ ਬਿਆਨਾਂ ‘ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ, ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-