ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

4878523
Total views : 5840983

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਦਇਆ ਸਿੰਘ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਰਾਸ਼ਟਰੀ ਤਿਰੰਗਾ ਝੰਡਾ ਫਹਿਰਾਇਆ ਅਤੇ ਪਰੇਡ ਨੂੰ ਸਲਾਮੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਐਚ.ਐੱਸ. ਸੈਣੀ, ਰਜਿਸਟਰਾਰ ਪ੍ਰੋਫੈਸਰ ਡਾ. ਕੇ ਐਸ ਚਾਹਲ , ਸੁਰੱਖਿਆ ਅਫਸਰ ਸ. ਹਰਵਿੰਦਰ ਸਿੰਘ ਸਮੇਤ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੇ ਵਿਸ਼ੇਸ਼ ਪਰੇਡ ਵਿੱਚ ਸ਼ਿਰਕਤ ਕਰਕੇ ਤਿਰੰਗੇ ਝੰਡੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ। ਪਰੇਡ ਦੌਰਾਨ ਰਾਸ਼ਟਰੀ ਗੀਤ ਗਾਇਆ ਗਿਆ ।
ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਗਰਵ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਪਰਿਵਾਰ ਨੂੰ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਪਰੇਡ ਅਤੇ ਸਮਾਰੋਹ ਵਿੱਚ ਸ਼ਾਮਲ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਅਤੇ ਅਖੰਡਤਾ ਪ੍ਰਤੀ ਵਚਨਬੱਧਤਾ ਜ਼ਾਹਰ ਕੀਤੀ।ਇਸ ਸਮਾਰੋਹ ਨੇ ਯੂਨੀਵਰਸਿਟੀ ਕੈਂਪਸ ਵਿੱਚ ਰਾਸ਼ਟਰਭਗਤੀ ਦਾ ਜੋਸ਼ ਭਰ ਦਿੱਤਾ ਅਤੇ ਸਾਰਿਆਂ ਨੂੰ ਇੱਕਜੁਟ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News