





Total views : 5840978







Total views : 5840978ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਸ਼ੈਫੀ ਸੰਧੂ
77ਵੇਂ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਹੋਏ ਰਾਜ ਪੱਧਰੀ ਸਮਾਰੋਹ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਮਾਲ ਮੰਡੀ ਅੰਮ੍ਰਿਤਸਰ ਵਿਖੇ ਤੈਨਾਤ 9ਵੀਂ ਪੀਏਪੀ ਬਟਾਲੀਅਨ ਦੇ ਇੰਸਪੈਕਟਰ ਨਿਰਮਲ ਸਿੰਘ ਭੰਗੂ ਨੂੰ ਆਪਣੀ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਮੁੱਖ ਮੰਤਰੀ ਰੱਖਿਆ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ। ਜਦੋਂ ਕਿ ਇਸੇ ਹੀ ਬਟਾਲੀਅਨ ਵਿੱਚ ਤੈਨਾਤ ਹੌਲਦਾਰ ਸੁਖਮਨਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰੱਖਿਆ ਮੈਡਲ ਦੇ ਨਾਲ ਨਵਾਜਿਆ ਗਿਆ। ਜਿਸ ਨੂੰ ਲੈ ਕੇ ਬਟਾਲੀਅਨ ਦੇ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਇੰਸਪੈਕਟਰ ਨਿਰਮਲ ਸਿੰਘ ਭੰਗੂ ਅਤੇ ਹੈਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਨੂੰ ਵਧਾਈਆ ਦਿੱਤੇ ਜਾਣ ਦੇ ਨਾਲ^ਨਾਲ ਚੁਫੇਰਿਉਂ ਪ੍ਰਸ਼ੰਸ਼ਾ ਹੋ ਰਹੀ ਹੈ।
9ਵੀਂ ਪੀਏਪੀ ਬਟਾਲੀਅਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਚ ਖੁਸ਼ੀ ਦੀ ਲਹਿਰ
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇੰਸਪੈਕਟਰ ਨਿਰਮਲ ਸਿੰਘ ਭੰਗੂ ਅਤੇ ਕਾਸਟੇਬਲ ਸੁਖਮਨਪ੍ਰੀਤ ਸਿੰਘ ਦੇ ਵੱਲੋਂ ਵਿਭਾਗ ਵਿੱਚ ਰਹਿੰਦੇ ਹੋਏ ਦਿੱਤੀਆਂ ਗਈਆਂ ਸ਼ਾਨਦਾਰ ਤੇ ਮਿਸਾਲੀ ਸੇਵਾਵਾਂ ਦੇ ਬਦਲੇ ਇਹ ਵੱਕਾਰੀ ਸਨਮਾਨ (ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ) ਦੇਣ ਦੀ ਸ਼ਿਫਾਰਸ਼ ਕੀਤੀ ਗਈ ਸੀ। ਜਿਸ ਨੂੰ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਵੱਲੋਂ ਮੰਨਜੂਰੀ ਦਿੰਦੇ ਹੋਏ ਸਨਮਾਨ ਦੇਣ ਲਈ ਨਾਵਾਂ ਦਾ ਐਲਾਨ ਕੀਤਾ ਗਿਆ। ਇੰਸਪੈਕਟਰ ਨਿਰਮਲ ਸਿੰਘ ਭੰਗੂ ਅਤੇ ਹੈFੱਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਹੋਰ ਵੀ ਸ਼ਾਨਦਾਰ ਤੇ ਬੇਹਤਰ ਸੇਵਾਵਾਂ ਦੇਣ ਦਾ ਅਹਿਦ ਲਿਆ ਗਿਆ। ਜਿਕਰਯੋਗ ਹੈ ਕਿ ਇੰਸਪੈਕਟਰ ਨਿਰਮਲ ਸਿੰਘ ਭੰਗੂ ਅਤੇ ਹੈਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਦਾ ਨਾਮ ਬਟਾਲੀਅਨ ਦੇ ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਵੱਲੋਂ ਬੜੇ ਅੱਦਬ ਤੇ ਸਤਿਕਾਰ ਨਾਲ ਲਿਆ ਜਾਂਦਾ ਹੈ। ਇੰਨ੍ਹਾਂ ਦੇ ਵੱਲੋਂ ਆਪਣੇ ਸਰਕਾਰੀ ਰੁੱਤਬੇ ਤੇ ਰਹਿੰਦੇ ਹੋਏ ਆਪਣੀ ਸਰਕਾਰੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਨੂੰ ਪਹਿਲ ਦਿੱਤੀ ਜਾਂਦੀ ਰਹੀ ਹੈ। ਇੰਨ੍ਹਾਂ ਦੀ ਕਾਰਜਸ਼ੈਲੀ ਹਰ ਪਾਸੇ ਪ੍ਰਸ਼ੰਸ਼ਾ ਤੇ ਚਰਚਾ ਦਾ ਵਿਸ਼ਾ ਰਹੀ ਹੈ। ਵਿਭਾਗ ਦੇ ਵੱਲੋਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ ਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਹੋਰਨਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜਸ਼ੈਲੀ ਨੂੰ ਇਸੇ ਤਰ੍ਹਾਂ ਤਸਦੀਕ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-